
ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ)- ਸਥਾਨਕ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਸਥਾਪਿਤ ਪੰਘੂੜੇ ਵਿੱਚ ਇਕ ਬੱਚੀ ਦੀ ਆਮਦ ਹੋਈ ਹੈ।23 ਸਤੰਬਰ 2014 ਸਵੇਰੇ 5:00 ਵਜੇ ਦੇ ਕਰੀਬ ਇਕ ਦੋ ਦਿਨ ਦੀ ਬੱਚੀ ਨੂੰ ਅਣਜਾਣ ਵਿਅਕਤੀ ਪੰਘੂੜੇ ਵਿੱਚ ਛੱਡ ਗਿਆ।ਹੁਣ ਤੱਕ 84 ਬੱਚਿਆਂ ਦੀ ਆਮਦ ਇਸ ਪਘੂੰੜੇ ਵਿੱਚ ਹੋ ਚੁੱਕੀ ਹੈ।ਇਸ ਪਘੂੰੜੇ ਵਿਚ ਹੁਣ ਤਕ 79 ਲੜਕੀਆਂ ਤੇ 5 ਲੜਕਿਆਂ ਦੀ ਆਮਦ ਹੋਈ ਹੈ। ਡਾ: ਤਰੁਨਦੀਪ ਕੌਰ ਆਈ:ਆਰ:ਐਸ ਪਤਨੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ।ਉਨ੍ਹਾਂ ਨੇ ਦੱਸਿਆ ਕਿ ਇਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵਨਿਊ ਤੋ ਕਰਵਾਇਆ ਗਿਆ ਹੈ ਅਤੇ ਬੱਚੀ ਬਿਲਕੁੱਲ ਤੰਦਰੁਸਤ ਹੈ।ਇਸ ਬੱਚੀ ਨੂੰ ਪਾਲਣ ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਸਰਕਾਰ ਵਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਵਿੱਚ ਪਾਲਣ ਪੋਸ਼ਣ ਲਈ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆ ਵਾਂਗ ਸਰਕਾਰ ਵਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵਲੋਂ ਇਸ ਭੇਜੇ ਬੱਚੇ ਦੀ ਲੋੜਵੰਦ ਪਰਿਵਾਰ ਨੂੰ ਅਡਾਪਸ਼ਨ ਕਰਵਾ ਦਿੱਤੀ ਜਾਵੇਗੀ।ਉਨ੍ਹਾਂ ਨੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ, ਫਾਉਂਡੇਸ਼ਨ ਧਾਮ ਤਲਵੰਡੀ ਖੁਰਦ, ਲੁਧਿਆਣਾ ਬੱਚੀ ਨੂੰ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media