ਨਗਰ ਕੀਰਤਨ 31 ਅਕਤੂਬਰ ਨੂੰ ਵਾਹਗਾ ਸਰਹੱਦ ਪਾਰ ਕਰੇਗਾ- ਸਰਨਾ
ਅੰਮ੍ਰਿਤਸਰ, 29 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਦੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿੱਤ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਜਾਣ ਵਾਲਾ ਅੰਤਰਰਾਸ਼ਟਰੀ ਨਗਰ ਕੀਰਤਨ ਦਿੱਲੀ ਦੇ ਗੁਰਦੁਆਰਾ ਨਾਨਕ ਪਿਆਊ ਤੋਂ ਪੰਥਕ ਰਵਾਇਤਾਂ ਤੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ ਜਿਸ ਦੀ ਸਰਪ੍ਰਸਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਕੇਸਰੀ ਰੰਗ ਵਿੱਚ ਰੰਗੇ ਪੰਜ ਪਿਆਰਿਆਂ ਨੇ ਅਗਵਾਈ ਕੀਤੀ ਜਦ ਕਿ ਨਗਰ ਕੀਤਰਨ ਨੂੰ ਰਵਾਨਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਪੰਜ ਕਾਰਸੇਵਾ ਵਾਲੇ ਮਹਾਂਪੁਰਖਾਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਜ਼ਰੀ ਭਰੀ।
ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਵੱਲੋ ਦਿੱਲੀ ਤੇ ਨਨਕਾਣਾ ਸਾਹਿਬ ਤੱਕ ਲਿਜਾਇਆ ਜਾਣ ਵਾਲਾ ਦੂਸਰਾ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਨਾਨਕ ਪਿਆਉ ਤੋਂ ਰਵਾਨਾ ਹੋਇਆ।ਨਗਰ ਕੀਰਤਨ ਨੂੰ ਰਵਾਨਾ ਕਰਨ ਲਈ ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ, ਬਾਬਾ ਅੰਮ੍ਰਿਤਪਾਲ ਸਿੰਘ, ਬਾਬਾ ਕਰਮਜੀਤ ਸਿੰਘ ਯਮਨਾ ਨਗਰ, ਬਾਬਾ ਸ਼ਾਹ ਅਵਤਾਰ ਸਿੰਘ ਤੇ ਬਾਬਾ ਗੁਰਮੀਤ ਸਿੰਘ ਨੇ ਅਰਦਾਸ ਕਰਨ ਉਪਰੰਤ ਰਵਾਨਾ ਕੀਤਾ। ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਰੱਖਣ ਲਈ ਬਾਬਾ ਅੰਮ੍ਰਿਤਪਾਲ ਸਿੰਘ ਨੇ ਸੇਵਾ ਨਿਭਾਈ ਤੇ ਇਸ ਸਮੇਂ ਪੰਥਕ ਜੈਕਾਰਿਆ ਤੇ ਖਾਲਸਾਈ ਜਾਹੋ ਜਲਾਲ ਵਿੱਚ ਨਗਰ ਕੀਤਰਨ ਪੂਰੀ ਮਰਿਆਦਾ ਤੇ ਪਰੰਪਰਾਗਤ ਰਵਾਇਤਾਂ ਨਾਲ ਇੱਕ ਵਿਸ਼ੇਸ਼ ਬੱਸ ਵਿੱਚ ਰੱਖੀ ਗਈ ਪਾਲਕੀ ਰਾਹੀ ਰਵਾਨਾ ਹੋਇਆ ਜਿਥੇ ਅੱਗੇ ਪਿੱਛੇ ਵੱਡੀ ਗਿਣਤੀ ਵਿੱਚ ਸੰਗਤਾਂ ਦਾ ਕਾਫਲਾ ਚੱਲ ਰਿਹਾ ਸੀ।ਬੋਲੋ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਅਕਾਸ਼ ਗੁੰਜਾੳੂ ਨਾਅਰੇ ਲੱਗ ਰਹੇ ਸਨ ਤੇ ਇੰਜ ਪ੍ਰਤੀਤ ਹੁੰਦਾ ਸੀ ਜਿਵੇ ਸਾਰਾ ਬ੍ਰਹਿਮੰਡ ਹੀ ਗੁਰੂ ਨਾਨਕ ਦੇ ਨਾਮ ਵਿੱਚ ਰੰਗਿਆ ਗਿਆ ਹੋਵੇ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਨਗਰ ਕੀਰਤਨ ਦੇ ਰਵਾਨਾ ਹੋਣ ਸਮੇਂ ਗੁਰੂ ਸਾਹਿਬ ਨੂੰ ਨਤਮਸਤਕ ਹੋ ਕੇ ਅਸ਼ੀਰਵਾਦ ਲਿਆ ਤੇ ਬਾਬੇ ਨਾਨਕ ਦੀਆ ਸਿੱਖਿਆਵਾਂ ‘ਤੇ ਚੱਲਣ ਦਾ ਸਮੁੱਚੀ ਮਾਨਵਤਾ ਨੂੰ ਸੰਦੇਸ਼ ਦਿੱਤਾ।ਉਹਨਾਂ ਕਿਹਾ ਕਿ ਦਿੱਲੀ ਸਰਕਾਰ ਹਰ ਪ੍ਰਕਾਰ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ।ਇਸ ਨਗਰ ਕੀਰਤਨ ਵਿੱਚ ਪਾਕਿਸਤਾਨੀ ਦੂਤਾਵਾਸ ਦੇ ਡਿਪਟੀ ਹਾਈ ਕਮਿਸ਼ਨਰ ਜਨਾਬ ਸਈਅਦ ਹੈਦਰ ਸ਼ਾਹ ਨੇ ਵੀ ਸ਼ਮੂਲੀਅਤ ਕੀਤੀ।
ਇਸੇ ਤਰ੍ਹਾਂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਉਹ ਸਮੂਹ ਸੰਗਤਾਂ ਦੇ ਧੰਨਵਾਦੀ ਹਨ, ਜਿਹਨਾਂ ਨੇ ਨਗਰ ਕੀਰਤਨ ਵਿੱਚ ਸਹਿਯੋਗ ਕੀਤਾ ਹੈ।ਉਹਨਾਂ ਕਿਹਾ ਕਿ ਨਗਰ ਕੀਰਤਨ ਦਾ ਪਹਿਲਾ ਪੜਾਅ ਲੁਧਿਆਣਾ, ਸੁਲਤਾਨਪੁਰ ਲੋਧੀ ਅਤੇ ਤੀਜਾ ਪੜਾਅ 30 ਅਕਤੂਬਰ ਨੂੰ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸਨਮੁੱਖ ਅਰਦਾਸ ਉਪਰੰਤ 31 ਅਕਤੂਬਰ ਨੂੰ ਵਾਹਗਾ ਸਰਹੱਦ ਦੇ ਸੜਕੀ ਰਸਤੇ ਨਗਰ ਕੀਰਤਨ ਨਨਕਾਣਾ ਸਾਹਿਬ ਪੁੱਜੇਗਾ, ਜਿਥੇ ਦਾ ਰਾਤ ਦੀਵਾਨ ਲੱਗੇਗਾ। ਇਸੇ ਤਰ੍ਹਾ ਇਹ ਨਗਰ ਕੀਰਤਨ ਪੰਜਾ ਸਾਹਿਬ ਤੇ ਕਰਤਾਰਪੁਰ ਵਿਖੇ ਵੀ ਜਾਵੇਗਾ।ਲਾਹੌਰ ਵਿਖੇ ਵੀ ਸੰਗਤਾਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੀਆਂ ਤੇ 4 ਨਵੰਬਰ ਨੂੰ ਕਰਤਾਰਪੁਰ ਵਿਖੇ ਸੋਨੇ ਦੀ ਪਾਲਕੀ ਸ਼ੁਸੋਭਿਤ ਕਰਨ ਉਪਰੰਤ ਸ਼ਾਮ ਨੂੰ ਲਾਹੌਰ ਵਾਪਸ ਪਰਤ ਆਵੇਗਾ ਤੇ 6 ਨਵੰਬਰ ਨੂੰ ਵਤਨ ਵਾਪਸ ਪਰਤੇਗਾ।
ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਦੇ ਬਾਵਜੂਦ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਕਿਸੇ ਪ੍ਰਕਾਰ ਦਾ ਸਹਿਯੋਗ ਨਹੀ ਦਿੱਤਾ ਗਿਆ ਤੇ ਨਾ ਹੀ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼ਮੂਲੀਅਤ ਕੀਤੀ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ 1 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁੜ-ਮੁਲਤਵੀ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯਨੀਵਰਸਿਟੀ ਵਲੋਂ ਪਹਿਲਾਂ ਆਨਲਾਈਨ ਅਪਲੋਡ …