ਸੁਲਤਾਨਪੁਰ ਲੋਧੀ, 30 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਵਿਖੇ
ਪੰਜਾਬ ਸਰਕਾਰ ਵਲੋਂ 550ਵੇਂ ਗੁਰਪੁਰਬ ਸਮਾਗਮਾਂ ਨੂੰ ਸਮਰਪਿਤ 200 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਲੋਕ ਅਰਪਣ ਕਰਨਗੇ।
ਵਿਧਾਇਕ ਨਵਤੇਜ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 31 ਅਕਤੂਬਰ ਨੂੰ ਦੁਪਿਹਰ 12 ਵਜੇ ਤਲਵੰਡੀ ਚੌਧਰੀਆਂ ਰੋਡ ‘ਤੇ ਪੁੱਡਾ ਕਾਲੋਨੀ ਸਾਹਮਣੇ ਅਮਨਪ੍ਰੀਤ ਹਸਪਤਾਲ ‘ਚ ਬਣਾਏ ਗਏ ਪੰਡਾਲ ਵਿਖੇ ਸੰਗਤ ਨੂੰ ਸੰਬੋਧਨ ਵੀ ਕਰਨਗੇ।ਉਨਾਂ ਦੱਸਿਆ ਕਿ ਮੁੱਖ ਮੰਤਰੀ ਵਲੋਂ ਸਾਲ 2018 ਦੌਰਾਨ ਸੁਲਤਾਨਪੁਰ ਲੋਧੀ ਲਈ ਅਨੇਕਾਂ ਵਿਕਾਸ ਪ੍ਰਾਜੈਕਟਾਂ ਦੇ ਨੀਹ ਪੱਥਰ ਰੱਖੇ ਗਏ ਸਨ’ ਜੋਕਿ ਹੁਣ ਮੁਕੰਮਲ ਹੋ ਚੁੱਕੇ ਹਨ।ਉਨਾਂ ਦੱਸਿਆ ਕਿ ਤਲਵੰਡੀ ਚੌਧਰੀਆਂ ਰੋਡ ਅਤੇ ਮਾਛੀਜੋਵਾ ਰੋਡ ਉਪਰ ਦੋ ਪੁੱਲ, ਪਵਿੱਤਰ ਵੇਈਂ ਉਪਰ ਦੋ ਹਾਈ ਲੈਵਲ ਬ੍ਰਿਜ, ਦੋ ਪਲਟੂਨ ਪੁੱਲ, ਨਵੇਂ ਬੱਸ ਅੱਡੇ ਅਤੇ ਲੋਕ ਨਿਰਮਾਣ ਵਿਭਾਗ ਦੇ ਵਿਸ਼ਰਾਮ ਘਰ ਦੇ ਉਦਘਾਟਨ ਮੁੱਖ ਮੰਤਰੀ ਵਲੋਂ ਕੀਤਾ ਜਾਵੇਗਾ।ਉਨਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦਾ ਨਿੱਜੀ ਤੌਰ ਤੇ ਜਾਇਜ਼ਾ ਲਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਸੁਲਤਾਨਪੁਰ ਲੋਧੀ ਵਿਖੇ ਪਹੁੰਚ ਕੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣ ਦੇ ਗਵਾਹ ਬਣਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media