ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਵਰਸਿਟੀ ਟਰੈਕ ਸਾਇਕਲਿੰਗ (ਪੁਰਸ਼ ਅਤੇ ਇਸਤਰੀਆਂ) ਚੈਂਪੀਅਨਸ਼ਿਪ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਕਲਿੰਗ ਵੈਲੋਡਰੋਮ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਸ਼ੁਰੂ ਹੋ ਗਈ।ਦੇਸ਼ ਭਰ ਦੀਆਂ 41 ਦੇ ਕਰੀਬ ਯੂਨੀਵਰਸਿਟੀਆਂ ਵਿਚੋਂ 400 ਸਾਇਕਲਿਸਟ ਇਸ ਵਿਚ ਭਾਗ ਲੈਣ ਲਈ ਪੁੱਜੇ ਹਨ। ਐਸੋਸੀਏਸ਼ਨ ਆਫ ਆਲ ਇੰਡੀਆ ਯੂਨੀਵਰਟੀਜ਼ ਵੱਲੋਂ ਇਹ ਚੈਂਪੀਅਨਸ਼ਿਪ ਕਰਵਾਉਣ ਦੀ ਜ਼ਿੰਮੇਵਾਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦਿੱਤੀ ਹੋਈ ਹੈ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਖਿਡਾਰੀਆਂ ਨੂੰ ਸਹੂਲਤਾਂ ਦੇਣ ਦੇ ਪੂਰੇ ਪ੍ਰਬੰਧ ਕਰ ਦਿੱਤੇ ਗਏ ਹਨ।
ਯੂਨੀਵਰਸਿਟੀ ਦੇ ਸਪੋਰਟਸ ਵਿਭਾਗ ਦੇ ਮੁਖੀ, ਡਾ. ਸੁਖਦੇਵ ਸਿੰਘ ਨੇ ਚੈਂਪੀਅਨਸ਼ਿਪ ਸ਼ੁਰੂ ਕਰਨ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਮਿਹਨਤ ਦੇ ਨਾਲ ਚੈਂਪੀਅਨਸ਼ਿਪ ਦੇ ਵਿਚ ਭਾਗ ਲੈਣ। ਉਨ੍ਹਾਂ ਦੇ ਲਈ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਵੱਲੋਂ ਖਾਣਪੀਣ ਅਤੇ ਰਹਿਣ ਆਦਿ ਦੇ ਉਚੇਚੇ ਤੌਰ `ਤੇ ਯੂਨੀਵਰਸਿਟੀ ਵਿਚ ਪ੍ਰਬੰਧ ਕੀਤੇ ਗਏ ਹਨ। ਦੇਸ਼ ਦੀਆਂ ਵੱਖ ਵੱਖ ਯੂਨੀਵਰਸਿਟੀਆਂ ਤੋਂ ਪਹੁੰਚੇ ਖਿਡਾਰੀਆਂ ਅਤੇ ਕੋਚਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਖਿਡਾਰੀਆਂ ਨੂੰ ਅੱਗੇ ਵਧਣ ਲਈ ਪੂਰੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ 2 ਨਵੰਬਰ ਤਕ ਚੱਲਣ ਵਾਲੀ ਇਸ ਚੈਂਪੀਅਨਸ਼ਿਪ ਵਿਚ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਅੱਜ ਪਹਿਲੇ ਦਿਨ ਲੜਕੇ ਅਤੇ ਲੜਕੀਆਂ ਦੇ ਵਰਗ ਵਿਚ ਕੇਰੀਅਨ ਰੇਸ ਦੇ ਕੁਆਲੀਫਾਇੰਗ ਰਾਊੂਂਡ ਤੋਂ ਬਾਅਦ ਵੱਖ ਵੱਖ ਯੂਨੀਵਰਸਿਟੀਆਂ ਦੇ ਖਿਡਾਰੀਆਂ ਵਿਚ ਮੁਕਾਬਲਾ ਸ਼ੁਰੂ ਹੋਇਆ। ਜਿਨ੍ਹਾਂ ਵਿਚ ਫਾਈਨਲ ਨਤੀਜੇ ਦੇ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਇਕਲਿਸਟ ਮਯੂਰ ਪਹਿਲੇ ਸਥਾਨ `ਤੇ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸਚਿਨਦੀਪ ਸਿੰਘ ਦੂਜੇ, ਐਲ.ਪੀ.ਯੂ. ਫਗਵਾੜਾ ਦੇ ਪ੍ਰਾਨੇ ਤੀਜੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਪ੍ਰੀਤ ਸਿੰਘ ਚੌਥੇ ਸਥਾਨ ਉਪਰ ਰਹੇ।
ਇਸੇ ਤਰ੍ਹਾਂ ਪੁਆਂਇੰਟ ਰੇਸ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਮਨ ਕਪਿਲ 48 ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕਰਨ ਵਿਚ ਕਾਮਯਾਬ ਹੋਏ। ਯੂਨੀਵਰਸਿਟੀ ਆਫ ਕੇਰਲਾ ਦੇ ਨੰਧੂਆ 29 ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੀ.ਟੀ.ਯੂ. ਜਲੰਧਰ ਦੇ ਹਰਸ਼ਦੀਪ ਸਿੰਘ ਨੇ 104 ਅੰਕਾਂ ਨਾਲ ਤੀਜਾ ਅਤੇ ਕੁਰਕੂਸ਼ੇਤਰਾ ਯੂਨੀਵਰਸਿਟੀ ਦੇ ਰੋਹਿਤ ਨੇ 15 ਅੰਕਾਂ ਨਾਲ ਚੌਥਾ ਸਥਾਨ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੀ ਕੈਰੀਅਰ ਰੇਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਾਇਕਲਿਸਟ ਮਿਯੂਰੀ ਨੇ ਪਹਿਲਾ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਪ੍ਰੋਨੀਤੀ ਨੇ ਦੂਜਾ, ਇਸੇ ਯੂਨੀਵਰਸਿਟੀ ਦੀ ਆਸ਼ੂ ਸ਼ਰਮਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਗਾਸ਼ੇ ਸ਼ੂਸ਼ਿਕਲਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media