Monday, August 3, 2026

ਸੇਵਾ ਕੇਂਦਰਾਂ ਰਾਹੀਂ ਹੋਵੇਗੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਜਿਸਟ੍ਰੇਸ਼ਨ – ਡੀ.ਸੀ ਥੋਰੀ

1 ਨਵੰਬਰ ਤੋਂ ਜ਼ਿਲੇ ਦੇ ਸਾਰੇ ਸੇਵਾ ਕੇਂਦਰਾਂ `ਚ ਮਿਲੇਗੀ ਰਜਿਸਟ੍ਰੇਸ਼ਨ ਦੀ ਸਹੂਲਤ

Kartarpur Sahibਸੰਗਰੂਰ/ ਲੌਂਗੋਵਾਲ, 31 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਖੁੱਲਣ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਦੇ ਚਾਹਵਾਨ ਪੰਜਾਬ ਦੇ ਸ਼ਰਧਾਲੂਆਂ ਨੂੰ ਅਪਲਾਈ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ।ਇਸ ਤਹਿਤ ਜ਼ਿਲਾ ਸੰਗਰੂਰ ਦੇ ਸੇਵਾ ਕੇਂਦਰਾਂ ਵਿਚ ਵੀ ਪਹਿਲੀ ਨਵੰਬਰ 2019 ਤੋਂ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ।
     ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੇ ਚਾਹਵਾਨ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਲਈ ਸੇਵਾ ਕੇਂਦਰਾਂ ਵਿਚ ਫਾਰਮ ਬਿਲਕੁੱਲ ਮੁਫਤ ਮਿਲਣਗੇ ਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਕੋਈ ਫੀਸ ਨਹੀਂ ਹੈ।ਇਹ ਸੁਵਿਧਾ ‘ਈ-ਸੇਵਾ’ ਸਾਫਟਵੇਅਰ ਰਾਹੀਂ ਦਿੱਤੀ ਜਾਵੇਗੀ ਤੇ ਚਾਹਵਾਨ ਸ਼ਰਧਾਲੂ ਪਹਿਲੀ ਨਵੰਬਰ 2019 ਤੋਂ ਸੇਵਾ ਕੇਂਦਰਾਂ ਰਾਹੀਂ ਰਜਿਸਟ੍ਰੇਸ਼ਨ ਕਰਾ ਸਕਣਗੇ।ਉਨਾਂ ਦੱਸਿਆ ਕਿ ਰਜਿਸਟ੍ਰੇਸ਼ਨ ਲਈ ਸਬੰਧਤ ਵਿਅਕਤੀ ਕੋਲ ਪਾਸਪੋਰਟ ਹੋਣਾ ਜ਼ਰੂਰੀ ਹੈ।ਉਨਾਂ ਦੱਸਿਆ ਕਿ ਅਪਲਾਈ ਕਰਨ ਲਈ ਬਿਨੈਕਰਤਾ ਵਲੋਂ ਅਪਰੇਟਰ ਨੂੰ ਐਪਲੀਕੇਸ਼ਨ ਫਾਰਮ, ਸਕੈਨਿੰਗ ਲਈ ਪਾਸਪੋਰਟ ਤੇ ਪਾਸਪੋਰਟ ਸਾਈਜ਼ ਫੋਟੋ ਮੁਹੱਈਆ ਕਰਾਉਣੀ ਪਵੇਗੀ।  
ਥੋਰੀ ਦੱਸਿਆ ਕਿ ਰਜਿਸਟ੍ਰੇਸ਼ਨ ਸਬੰਧੀ ਕਿਸੇ ਵੀ ਤਰਾਂ ਦੀ ਹੋਰ ਜਾਣਕਾਰੀ ਲਈ ਪੰਜਾਬ ਰਾਜ ਈ-ਗਵਰਨੈਂਸ ਸੁਸਾਇਟੀ ਦੇ ਹੈਲਪਲਾਈਨ ਨੰਬਰ 8283842323 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਨਾਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਨੂੰ ਜਿਲੇ ਦੇ ਸੇਵਾ ਕੇਂਦਰਾਂ ਤੋਂ ਇਸ ਸੇਵਾ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ।

 

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply