ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਪ੍ਰੋਗਰਾਮ 1 ਤੋਂ 3 ਨਵੰਬਰ ਤੱਕ ਪਾਰਕਿੰਗ ਏਰੀਆ ਸ਼ਹੀਦ ਊਧਮ ਸਿੰਘ ਚੌਕ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ।ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਅਤਿ-ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਪ੍ਰੋਗਰਾਮ ਲਗਾਤਾਰ ਤਿੰਨ ਦਿਨ ਸੰਗਤਾਂ ਨੂੰ ਰੂਹਾਨੀ ਰੰਗ ਵਿਚ ਰੰਗਣ ਲਈ ਅਧਿਆਤਮਕਤਾ ਦੀ ਛਹਿਬਰ ਲਗਾਉਣਗੇ।
ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ 1 ਤੋਂ 3 ਨਵੰਬਰ ਤੱਕ ਡਿਜੀਟਲ ਮਿਊਜ਼ੀਅਮ ਸਥਾਪਿਤ ਕੀਤਾ ਜਾਵੇਗਾ, ਜੋ ਲੋਕਾਂ ਦੇ ਦੇਖਣ ਲਈ ਤਿੰਨੇ ਦਿਨ ਸਵੇਰੇ 7 ਵਜੇ ਤੋਂ ਸ਼ਾਮ 5.30 ਵਜੇ ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਦੱਸਿਆ ਕਿ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਉਜ਼ੀਅਮ ਵਿਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਰੂਪਮਾਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ 2 ਤੇ 3 ਨਵੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ’ਤੇ ਚਾਨਣਾ ਪਾਉਂਦਾ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6.15 ਤੋਂ 7 ਵਜੇ ਅਤੇ ਰਾਤ 7.45 ਤੋਂ 8.30 ਵਜੇ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਰੰਗਦਾਰ ਦਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ।ਉਨ੍ਹਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media