Tuesday, August 4, 2026

ਸੁਲਤਾਨਪੁਰ ਲੋਧੀ ਸ਼ਹਿਰ ’ਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ

ਕਪੂਰਥਲਾ, 31 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਸ਼ਹਿਰ ਦੀ ਧਾਰਮਿਕ ਮਹੱਤਤਾ ਅਤੇ ਲੋਕਾਂ ਦੀਆਂ ਧਾਰਮਿਕ Ban Ordersਭਾਵਨਾਵਾਂ ਨੂੰ ਸਮਝਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਕਪਫਰਥਲਾ ਡੀ.ਪੀ.ਐਸ ਖਰਬੰਦਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੁਲਤਾਨਪੁਰ ਲੋਧੀ ਦੀ ਮਿਊਂਸਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ `ਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 27 ਦਸੰਬਰ 2019 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਆਪਣੇ ਹੁਕਮ ਰਾਹੀਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕੀਤਾ ਜਾ ਚੁੱਕਾ ਹੈ।ਇਸ ਲਈ ਸੁਲਤਾਨਪੁਰ ਲੋਧੀ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਰੋਕ ਲਗਾਉਣੀ ਜ਼ਰੂਰੀ ਹੈ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply