ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਿਹੰਗ ਸਿੰਘਾਂ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਵਲੋਂ ਸ਼ੁਰੂ ਕੀਤੀ ਗਈ ਗੁਰਮਤਿ ਲਹਿਰ ਤਹਿਤ “ਖ਼ਾਲਸਾ ਪੰਥ ਬੁੱਢਾ ਦਲ” ਦੇ ਸਥਾਪਨਾ ਦਿਵਸ ‘ਤੇ ਵਿਸ਼ੇਸ਼ ਤੌਰ ਤੇ ਵਿਸ਼ਾਲ ਗੁਰਮਤਿ ਸਮਾਗਮ ਅਯੋਜਿਤ ਕੀਤੇ ਜਾ ਰਹੇ ਹਨ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਕਿਹਾ ਕਿ ਬੁੱਢਾ ਦਲ ਦੇ ਸਥਾਪਨਾ ਦਿਵਸ ਅਤੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਸਵੇਰੇ 9.30 ਤੋਂ 3 ਵਜੇ ਤੱਕ ਬੁੱਢਾ ਦਲ ਪਬਲਿਕ ਸਕੂਲ ਸੀਨੀਅਰ ਵਿੰਗ ਰਾਘੋ ਮਾਜ਼ਰਾ ਪਟਿਆਲਾ ਵਿਖੇ ਹੋਵੇਗਾ।
ਉਨ੍ਹਾਂ ਹੋਰ ਦੱਸਿਆ ਕਿ ਇਸ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਜਥੇਦਾਰ ਤਖ਼ਤ ਸ੍ਰੀ ਹਰਿਮੰਦਰ ਜੀ, ਸ੍ਰੀ ਪਟਨਾ ਸਾਹਿਬ, ਜਥੇਦਾਰ ਬਾਬਾ ਅਵਤਾਰ ਸਿੰਘ ਮੁਖੀ ਬਾਬਾ ਬਿਧੀਚੰਦ ਜੀ ਤਰਣਾ ਦਲ ਸੁਰਸਿੰਘ, ਬਾਬਾ ਗੱਜਣ ਸਿੰਘ ਤਰਣਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਮੁੱਖੀ ਤਰਣਾ ਦਲ ਹਰੀਆਂ ਵੇਲਾਂ, ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਸਿੱਖ ਵਿਦਵਾਨ ਗਿਆਨੀ ਭਗਵੰਤ ਸਿੰਘ ਜੌਹਲ ਅਤੇ ਭਾਈ ਕਰਨੈਲ ਸਿੰਘ, ਭਾਈ ਰਾਏ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਨਿਰਮਲ ਸਿੰਘ, ਸਾਰੇ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਵਿਸ਼ੇਸ਼ ਤੌਰ ‘ਤੇ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰਨਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media