Wednesday, August 12, 2026

550ਵੇਂ ਪ੍ਰਕਾਸ਼ ਪੁਰਬ ਸਮਾਗਮ ’ਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਸੱਦਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ PPNJ3110201917550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਲਈ ਦੇਸ਼ ਦੀਆਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ। ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਖੱਟਰ ਨੇ ਸਮਾਗਮਾਂ ਸਮੇਂ ਹਾਜ਼ਰੀ ਦਾ ਭਰੋਸਾ ਦਿੱਤਾ ਹੈ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply