Thursday, September 19, 2024

ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਰਾਤ ਦੇ ਵਿਸ਼ਰਾਮ ਮਗਰੋਂ ਸ੍ਰੀ ਅੰਮ੍ਰਿਤਸਰ ਤੋਂ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ PPNJ3110201918ਦਿੱਲੀ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਵਿਖੇ ਰਾਤ ਦੇ ਵਿਸ਼ਰਾਮ ਮਗਰੋਂ ਅੱਜ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋ ਗਿਆ। ਨਗਰ ਕੀਰਤਨ ਦੀ ਰਵਾਨਗੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਈ।ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਨਿਭਾਈ।
        ਆਰੰਭਤਾ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ।ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਨਗਰ ਕੀਰਤਨ ਨੇ ਅਟਾਰੀ ਸਰਹੱਦ ਨੂੰ ਚਾਲੇ ਪਾਏ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਕੇ ਸ਼ਰਧਾ ਪ੍ਰਗਟਾਈ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ।
         ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਸੁਲਤਾਨ ਸਿੰਘ ਅਰਦਾਸੀਆ, ਬਾਬਾ ਗੁਰਮੀਤ ਸਿੰਘ ਕਾਰਸੇਵਾ ਵਾਲੇ, ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ, ਇੰਦਰਜੀਤ ਸਿੰਘ ਜ਼ੀਰਾ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਗੁਰਮੀਤ ਸਿੰਘ ਬੁੱਟਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਬਘੇਲ ਸਿੰਘ, ਹਰਪਾਲ ਸਿੰਘ ਸਰਨਾ, ਮਨਿੰਦਰ ਸਿੰਘ ਧੁੰਨਾ ਅਤੇ ਸੰਗਤਾਂ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply