Tuesday, November 24, 2026

ਅਟਾਰੀ ਸਰਹੱਦ ਰਸਤੇ ਨਗਰ ਕੀਰਤਨ ਨਨਕਾਣਾ ਸਾਹਿਬ ਪੁੱਜਾ

ਅੰਮ੍ਰਿਤਸਰ, 31 ਅਕਤੂਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਗੁਰਦੁਆਰਾ ਨਾਨਕ ਪਿਆਓ ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ PPNJ3110201920ਰਵਾਨਾ ਹੋਇਆ ਨਗਰ ਕੀਰਤਨ ਅੱਜ ਸ਼ਾਮ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਵਿੱਚ ਪ੍ਰਵੇਸ਼ ਕਰ ਗਿਆ।ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਗਰ ਕੀਰਤਨ ਨੂੰ ਸ਼ਾਨਦਾਰ ਵਿਦਾਈ ਦਿੱਤੀ ਗਈ। ਸਰਹੱਦ ‘ਤੇ ਫੁੱਲਾਂ ਨਾਲ ਸੱਜਿਆ ਕਾਰਪਿਟ ਅਤੇ ਗੁਲਾਬ ਦੀ ਪੱਤੀਆਂ ਦੀ ਵਰੱਖਾ ਨੇ ਇਨ੍ਹਾਂ ਪਲਾਂ ਨੂੰ ਹੋਰ ਵੀ ਯਾਦਗਾਰੀ ਬਣਾ ਦਿੱਤਾ।ਰਾਜ ਮੰਤਰੀ ਤਰਸੇਮ ਸਿੰਘ ਡੀ.ਸੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ, ਚੇਅਰਮੈਨ ਇੰਮਪਰੂਵਮੈਂਟ ਟਰੱਸਟ ਦਿਨੇਸ਼ ਬੱਸੀ, ਐਸ.ਡੀ.ਐਮ ਸ਼ਿਵਰਾਜ ਸਿੰਘ ਬੱਲ, ਅਤੇ ਹੋਰ ਪਤਵੰਤੇ ਹਾਜ਼ਰ ਸਨ। ਬੀ.ਐਸ.ਐਫ਼. ਦੇ ਜਵਾਨਾਂ ਅਤੇ ਮੁਟਿਆਰਾਂ ਵਲੋਂ ਵੀ ਨਗਰ ਕੀਰਤਨ ਤੇ ਫੁੱਲਾਂ ਦੀ ਵਰਖਾ ਕੀਤੀ ਗਈ।
      PPNJ3110201921  ਇਸ ਤੋਂ ਪਹਿਲਾਂ ਸਵੇਰੇ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਰਵਾਨਾ ਹੋਇਆ। ਹੈਰੀਟੇਜ ਸਟਰੀਟ ਵਿੱਚ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕਾਂਗਰਸ ਜਿਲ੍ਹਾ ਪ੍ਰਧਾਨ ਸ੍ਰੀਮਤੀ ਜਤਿੰਦਰ ਸੋਨੀਆ, ਐਸ.ਡੀ.ਐਮ ਵਿਕਾਸ ਹੀਰਾ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਦਰਬਾਰ ਸਾਹਿਬ ਤੋਂ ਚੱਲ ਕੇ ਭਰਾਵਾਂ ਦਾ ਢਾਬਾ, ਭਰਾਵਾਂ ਦੇ ਢਾਬੇ ਤੋਂ ਚੱਲਕੇ ਸਿਕੰਦਰੀ ਗੇਟ, ਹਾਲ ਗੇਟ, ਭੰਡਾਰੀ ਪੁੱਲ ਤੋਂ ਰੇਲਵੇ ਸਟੇਸ਼ਨ ਹੁੰਦਾ ਹੋਇਆ ਅਟਾਰੀ ਰੋਡ ਪੁਜਾ ਜਿੱਥੇ ਇਮੀਗਰੇਸ਼ਨ ਕਲੀਅਰ ਕਰਨ ਉਪਰੰਤ ਹਰਵਿੰਦਰ ਸਿੰਘ ਸਰਨਾ ਦੀ ਅਗਵਾਈ ਹੇਠ ਲਗਭਗ 1300 ਸ਼ਰਧਾਲੂ ਨਗਰ ਕੀਰਤਨ ਨਾਲ ਪਾਕਿਸਤਾਨ ਪਹੰੁਚੇ। ਸ੍ਰੀ ਗੁਰੂ ਗ੍ਰੰਥ ਸਾਹਿਬ ਜਿਸ ਸੁਨਿਹਰੀ ਪਾਲਕੀ ਵਿਚ ਸ਼ੁਸ਼ੋਭਿਤ ਸਨ ਉਕਤ ਬੱਸ ਨੂੰ ਪਾਕਿਸਤਾਨ ਜਾਣ ਦੀ ਪ੍ਰਵਾਨਗੀ ਨਾ ਮਿਲਣ ਕਾਰਨ ਸਿੱਖ ਸ਼ਰਧਾਲੂਆਂ ਨੇ ਪੈਦਲ ਚਲ ਕੇ ਜੀਰੋ ਲਾਇਨ ਨੂੰ ਪਾਰ ਕੀਤੀ ਅਤੇ ਪਾਕਿਸਤਾਨ ਵਿੱਚ ਦਾਖ਼ਲ ਹੋਏ।ਪਾਕਿਸਤਾਨ ਵਾਲੇ ਪਾਸੇ ਅਹਿਮ ਸਖ਼ਸ਼ੀਅਤਾਂ ਅਤੇ ਸਿੱਖ ਸ਼ਰਧਾਲੂ ਨਗਰ ਕੀਰਤਨ ਦੇ ਸਵਾਗਤ ਲਈ ਸਵੇਰ ਤੋਂ ਖੜ੍ਹੇ ਸਨ।  

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply