Tuesday, September 22, 2026

ਪੰਜਾਬ ਦਿਵਸ ਦੇ ਮੌਕੇ ’ਤੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਰੰਗਾ-ਰੰਗ ਪ੍ਰੋਗਰਾਮ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦਿਵਸ ਦੇ ਮੌਕੇ ਅੱਜ ਡੀ.ਏ.ਵੀ ਪਬਲਿਕ ਸਕੂਲ ਲਾਰੰਸ PUNJ0111201901ਰੋਡ ਵਿਖੇ ਇੱਕ ਰੰਗਾ-ਰੰਗ ਪ੍ਰੋਗਰਾਮ ਕਰਵਾਇਆ ਗਿਆ।ਅਸੈਂਬਲੀ ਦੌਰਾਨ ਵਿਦਿਆਰਥੀਆਂ ਵੱਲੋਂ ਇਸ ਦਿਨ ਦੀ ਮਹੱਤਤਾ ਅਤੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੱਤੀ ਗਈ।ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨਾਲ ਜੁੜੀਆਂ ਵੱਖ-ਵੱਖ ਵੰਨਗੀਆਂ ਗੀਤਾਂ ਰਾਹੀਂ ਪੇਸ਼ ਕੀਤੀਆਂ।ਸਵੈ-ਰਚਿਤ ਕਵਿਤਾਵਾਂ ਨਾਲ ਵਿਦਿਆਰਥੀਆਂ ਨੇ ਅਜੋਕੇ ਸਮੇਂ ਦੀ ਸਭ ਤੋਂ ਮੁੱਖ ਸਮੱਸਿਆ ਨਸ਼ਿਆਂ, ਤੇ ਬੇਰੁਜ਼ਗਾਰੀ ਬਾਰੇ ਜਾਗਰੂਕ ਕੀਤਾ।ਪੰਜਾਬ ਦੇ ਇਤਿਹਾਸ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਯੋਗਦਾਨ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।
          ਇਸ ਮੌਕੇ ਪੰਜਾਬ ਜੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ, ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅਤੇ ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਪੰਜਾਬ ਦਿਵਸ ਦੇ ਮੌਕੇ `ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਪਣੀਆਂ ਜੜ੍ਹ ਕੇ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਦੀ ਅਪੀਲ ਕੀਤੀ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply