ਭ੍ਰਿਸ਼ਟਾਚਾਰ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਕਮਿਸ਼ਨਰ ਪੁਲਿਸ
ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਚੌਕਸੀ ਜਾਗਰੂਕਤਾ ਸਪਤਾਹ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਸਟੇਡੀਅਮ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਆਖਿਆ ਕਿ ਰਿਸ਼ਵਤ ਦਾ ਖਾਤਮਾ ਭ੍ਰਿਸ਼ਟ ਪ੍ਰਣਾਲੀ ਦਾ ਹਿੱਸਾ ਨਾ ਬਣ ਕੇ ਹੀ ਕੀਤਾ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਰਿਸ਼ਵਤ ਦੇਣਾ ਅਤੇ ਲੈਣਾ ਦੋਵੇਂ ਅਪਰਾਧ ਹਨ।
ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਆਪਣੇ ਸੰਖੇਪ ਸੰਬੋਧਨ ’ਚ ਕਿਹਾ ਕਿ ਸਾਡੀ ਜਲਦ ਕੰਮ ਕਰਵਾਉਣ ਦੀ ਆਦਤ ਹੀ ਅਸਲ ‘ਚ ਭ੍ਰਿਸ਼ਟਾਚਾਰ ਦੀ ਜਨਮ ਦਾਤੀ ਹੈ।ਇਸ ਲਈ ਸਾਨੂੰ ਮੇਹਨਤ ਅਤੇ ਇਮਾਨਦਾਰੀ ਦੇ ਰਸਤੇ ਨੂੰ ਹੀ ਤਰਜੀਹ ਦੇਣੀ ਚਾਹੀਦੀ ਹੈ।
ਐਸ.ਐਸ.ਪੀ (ਵਿਜੀਲੈਂਸ) ਅੰਮ੍ਰਿਤਸਰ, ਪਰਮਪਾਲ ਸਿੰਘ ਨੇ ਭ੍ਰਿਸ਼ਟਾਚਾਰ ਖਿਲਾਫ਼ ਲੜਾਈ ’ਚ ਲੋਕਾਂ ਦੀ ਭੂਮਿਕਾ ਨੂੰ ਅਹਿਮ ਕਰਾਰ ਦਿੰਦਿਆਂ ਕਿਹਾ ਕਿ ਜਦੋਂ ਤੱਕ ਅਸੀਂ ਰਿਸ਼ਵਤਖੋਰਾਂ ਖ਼ਿਲਾਫ਼ ਫ਼ੈਸਲਾਕੁਨ ਨਹੀਂ ਹੁੰਦੇ, ਉਦੋਂ ਤੱਕ ਸਮਾਜ ’ਚੋਂ ਭ੍ਰਿਸ਼ਟਾਚਾਰ ਨੂੰ ਰੋਕਣਾ ਮੁਸ਼ਕਿਲ ਹੈ।ਉਨ੍ਹਾਂ ਭ੍ਰਿਸ਼ਟਾਚਾਰ ਖਿਲਾਫ਼ ਸ਼ਿਕਾਇਤ ਲਈ ਟੋਲ ਫ੍ਰੀ ਨੰ. 1800 1800 1000 ’ਤੇ ਸੰਪਰਕ ਕਰਨ ਲਈ ਕਿਹਾ।ਬੈਂਕ ਆਫ਼ ਇੰਡੀਆ ਦੇ ਰਿਜਨਲ ਮੈਨੇਜਰ ਵਾਸੂਦੇਵ ਨੇ ਵੀ ਸੰਬੋਧਨ ਕੀਤਾ।ਐਨ.ਸੀ ਸੀ ਅਤੇ ਸਕੂਲ ਦੇ ਬੱਚਿਆਂ ਵਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਰੋਡ ਸ਼ੋਅ ਵੀ ਕੱਢਿਆ ਗਿਆ।ਜਿਸ ਨੂੰ ਡਿਪਟੀ ਕਮਿਸ਼ਨਰ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਡੀ.ਐਸ.ਪੀ ਹਰਪ੍ਰੀਤ ਸਿੰਘ ਤੇ ਅਰਵਿੰਦਰ ਸਿੰਘ ਭੱਟੀ ਵੀ ਹਾਜਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …