Thursday, September 19, 2024

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਸ਼੍ਰੋਮਣੀ PUNJ0111201907ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਤ੍ਰੀਵਿੰਦਰਾ ਸਿੰਘ ਰਾਵਤ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਉਤਰਾਖੰਡ ਦੇ ਮੁੱਖ ਮੰਤਰੀ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦਿੱਤਾ ਹੈ।
           ਵਰਨਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ ਨੂੰ ਵੀ ਸੱਦੇ ਦਿੱਤੇ ਗਏ ਹਨ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਖ਼ੁਦ ਸੱਦਾ ਪੱਤਰ ਦਿੱਤੇ ਗਏ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਅਤੇ ਅਧਿਕਾਰੀ ਵੀ ਕਈ ਰਾਜਾਂ ਦੇ ਮੁੱਖ ਮੰਤਰੀਆਂ ਤੱਕ ਪਹੁੰਚ ਕਰ ਚੁੱਕੇ ਹਨ।ਨਿੱਜੀ ਸਕੱਤਰ ਸੈਂਪਲਾ ਨੇ ਦੱਸਿਆ ਕਿ ਤ੍ਰੀਵਿੰਦਰਾ ਸਿੰਘ ਰਾਵਤ ਨੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਹੋਣ ਵਾਲੇ ਮੁੱਖ ਸਮਾਗਮਾਂ ’ਚ ਸ਼ਮੂਲੀਅਤ ਲਈ ਵਚਨਬਧਤਾ ਪ੍ਰਗਟਾਈ ਹੈ। 

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply