Thursday, September 19, 2024

ਅੰਤਰਰਾਸ਼ਟਰੀ ਨਗਰ ਕੀਰਤਨ ਧਰਮਕੋਟ ਤੋਂ ਤਰਨ ਤਾਰਨ ਲਈ ਰਵਾਨਾ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ PUNJ0111201908ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਮੋਗਾ ਦੇ ਧਰਮਕੋਟ ਵਿਖੇ ਸਥਿਤ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਲਈ ਰਵਾਨਾ ਹੋਇਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਇਥੋਂ ਰਵਾਨਾ ਹੋਏ ਨਗਰ ਕੀਰਤਨ ਦੌਰਾਨ ਹਜ਼ਾਰਾਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਗਰ ਕੀਰਤਨ ਦੇ ਮੁੱਖ ਪ੍ਰਬੰਧਕ ਜਥੇਦਾਰ ਤੋਤਾ ਸਿੰਘ, ਵੱਖ-ਵੱਖ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।ਦੱਸਣਯੋਗ ਹੈ ਕਿ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਮਗਰੋਂ ਭਾਰਤ ਦੇ ਵੱਖ-ਵੱਖ ਸੂਬਿਆਂ ’ਚੋਂ ਹੁੰਦਾ ਹੋਇਆ ਇਹ ਅੰਤਰਰਾਸ਼ਟਰੀ ਨਗਰ ਕੀਰਤਨ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਪੂਰਨ ਹੋਵੇਗਾ।
    ਨਗਰ ਕੀਰਤਨ ਦੀ ਅੱਜ ਧਰਮਕੋਟ ਤੋਂ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਹਜ਼ੂਰ ਸਾਹਿਬ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।ਭਾਈ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕਥਾ ਵਿਚਾਰਾਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਮੁੱਚੇ ਵਿਸ਼ਵ ਵਿਚ ਵਸਦੀਆਂ ਸੰਗਤਾਂ ਲਈ ਇਕ ਖਾਸ ਮੌਕਾ ਹੈ, ਜਿਸ ਨੂੰ ਖ਼ਾਲਸਈ ਜਾਹੋ-ਜਲਾਲ ਨਾਲ ਮਨਾਉਣ ਲਈ ਸਭ ਨੂੰ ਸਹਿਯੋਗੀ ਬਣਨਾ ਚਾਹੀਦਾ ਹੈ।ਇਸ ਦੌਰਾਨ ਨਗਰ ਕੀਰਤਨ ’ਚ ਸ਼ਾਮਲ ਵਿਸ਼ੇਸ਼ ਬੱਸ ਵਿਚ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਪਾਵਨ ਨਿਸ਼ਾਨੀਆਂ ਦੇ ਵੀ ਸੰਗਤਾਂ ਨੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟਾਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁਲਦੀਪ ਸਿੰਘ ਢੋਸ, ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਭਾਈ ਸਰਬਜੀਤ ਸਿੰਘ, ਭਾਈ ਹਰਪ੍ਰੀਤ ਸਿੰਘ ਆਦਿ ਮੌਜੂਦ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply