Friday, September 20, 2024

ਪੰਜਾਬ ਐਂਡ ਸਿੰਧ ਬੈਂਕ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਵਿਜੀਲੈਂਸ ਜਾਗਰੁਕਤਾ ਹਫਤਾ ਮਨਾਇਆ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਐਂਡ ਸਿੰਧ ਬੈਂਕ ਵਲੋਂ ਵਿਜ਼ੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਚੀਫ਼ PUNJ0111201909ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਤਹਿਤ ਨੌਵੀਂ ਅਤੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਭ੍ਰਿਸ਼ਟਾਚਾਰ ਵਿਸ਼ੇ ਤੇ ਭਾਸ਼ਣ ਅਤੇ ਪੋਸਟਰ ਬਨਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜੋਨਲ ਮੈਨੇਜਰ ਆਰ.ਪੀ.ਐਸ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਇਮਾਨਦਾਰੀ ਗ੍ਰਹਿਣ ਕਰਨ ਅਤੇ ਜ਼ਿੰਮੇਦਾਰ ਨਾਗਰਿਕ ਬਣ ਕੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਪ੍ਰੇਰਨਾ ਦਿੱਤੀ।ਮੁਕਾਬਲਿਆਂ ਵਿੱਚ ਜੱਜ ਦੀ ਭੁਮਿਕਾ ਸ਼੍ਰੀਮਤੀ ਇੰਦਰਜੀਤ ਕੌਰ ਅਤੇ ਸ਼੍ਰੀਮਤੀ ਪ੍ਰੀਤੀ ਸਿੰਘ ਅਤੇ ਸਟੇਜ ਸਕੱਤਰ ਦੀ ਭੁਮਿਕਾ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਬਾਖੂਬੀ ਨਿਭਾਈ।
             ਭਾਸ਼ਣ ਮੁਕਾਬਲੇ ਵਿੱਚ ਕਮਲਪ੍ਰੀਤ ਸਿੰਘ ਨੇ ਪਹਿਲਾ, ਕੰਵਰਪਾਲ ਸਿੰਘ ਨੇ ਦੂਜਾ, ਜਸ਼ਨਦੀਪ ਕੌਰ ਨੇ ਤੀਜਾ ਅਤੇ ਰਾਜਬੀਰ ਕੌਰ, ਮਹਿਕਦੀਪ ਕੌਰ ਅਤੇ ਵੰਸ਼ਿਕਾ ਸੈਣੀ ਨੇ ਹੌਸਲਾ ਅਫਜਾਈ ਇਨਾਮ ਹਾਸਲ ਕੀਤਾ।ਪੋਸਟਰ ਮੇਕਿੰਗ ਵਿੱਚ ਸਮਰੀਤ ਕੌਰ ਨੇ ਪਹਿਲਾ, ਸਿਮਰਪ੍ਰੀਤ ਕੌਰ ਨੇ ਦੂਜਾ, ਗੁਰਪ੍ਰੀਤ ਕੌਰ ਨੇ ਤੀਜਾ ਅਤੇ ਸੁਰਜਸਪ੍ਰੀਤ ਕੌਰ, ਪ੍ਰਭਜੋਤ ਕੌਰ ਤੇ ਤਮਨਪ੍ਰੀਤ ਕੌਰ ਨੇ ਹੌਸਲਾ ਅਫਜਾਈ ਇਨਾਮ ਹਾਸਲ ਕੀਤਾ।ਇਹਨਾਂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ, ਬੈਂਕ ਅਧਿਕਾਰੀਆਂ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੂੰ ਬੈਂਕ ਅਧਿਕਾਰੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਸਨਮਾਨਿਤ ਕੀਤਾ ਗਿਆ।ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਨੇ ਅਧਿਆਪਕਾਂ ਦੇ ਇਸ ਉਪਰਾਲੇ ਦੀ ਖੂਬ ਸ਼ਲਾਘਾ ਕੀਤੀ।ਇਸ ਮੌਕੇ ਅਧਿਕਾਰੀਆਂ ਅਤੇ ਵਿਦਿਆਰਥੀਆਂ ਨੇ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਸਹੁੰ ਚੁੱਕੀ।ਪ੍ਰੋਗਰਾਮ ਵਿੱਚ ਚੀਫ਼ ਮੈਨੇਜਰ ਐਸ.ਐਸ ਚੌਹਾਨ, ਵਿਜ਼ੀਲੈਂਸ ਅਫਸਰ ਵਿਕਰਮ ਖੰਨਾ, ਮੈਨੇਜਰ ਪਵਨ ਕੁਮਾਰ, ਸੈਕਿੰਡ ਮੈਨੇਜਰ ਰਾਜਬੀਰ ਸਿੰਘ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply