ਪਠਾਨਕੋਟ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਤੰਬਾਕੂ ਦਿਵਸ ‘ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਿਪਟੀ
ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ ਗਈ।ਇਸ ਦੇ ਨਾਲ ਰਿਸ਼ੀ ਬਲਮੀਕ ਚੌਂਕ ਤੋਂ ਸਿਵਲ ਹਸਪਤਾਲ ਪਠਾਨਕੋਟ ਤੱਕ ਕੱਢੀ ਗਈ ਜਿਲ੍ਹਾ ਪੱਧਰੀ ਰੈਲੀ ਦੀ ਸ਼ੁਰੂਅਤ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦਿਖਾ ਕੇ ਕੀਤੀ।ਇਸ ਰੈਲੀ ਵਿੱਚ ਸਿਵਲ ਸਰਜਨ ਪਠਾਨਕੋਟ ਡਾ. ਰਾਕੇਸ਼ ਸਰਪਾਲ, ਜਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ, ਡੀ.ਐਮ.ਸੀ ਡਾ. ਅਰੁਣ ਸੋਹਲ, ਜਿਲ੍ਹਾ ਐਪੀਡਿਮਾਲੋਜਿਸਟ ਡਾ. ਵਨੀਤ ਬੱਲ, ਐਸ.ਐਮ.ਓ ਡਾ. ਭੁਪਿੰਦਰ ਸਿੰਘ ਸਿਵਲ ਹਸਪਤਾਲ ਪਠਾਨਕੋਟ, ਹੈਲਥ ਇੰਸਪੈਕਟਰ ਅਤੇ ਮ.ਪ.ਹ.ਵ (ਮੇਲ) ਅਤੇ ਪਬਲਿਕ ਦੇ ਸਹਿਯੋਗ ਨਾਲ ਕੱਢੀ ਗਈ । ਆਈ.ਈ.ਸੀ ਐਕਟਿਵ ਅਧੀਨ ਪੋਸਟਰ/ਪਰਚੇ ਵੰਡ ਗਏ ਅਤੇ ਲੋਕਾਂ ਨੂੰ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ।
ਇਸ ਮੌਕੇ ਜਿਲ੍ਹਾ ਟੀਕਾ ਕਰਨ ਅਫਸਰ ਡਾ. ਕਿਰਨ ਬਾਲਾ ਅਤੇ ਜਿਲ੍ਹਾ ਐਪੀਡਿਮਾਲੋਜਿਸਟ ਡਾ. ਸਰਬਜੀਤ ਕੌਰ, ਐਸ.ਐਲ.ਟੀ ਗੇਨਸ਼, ਹੇਮੰਤ ਸਰਮਾ, ਨਰੇਸ਼ ਕੁਮਾਰ, ਅਮਨਦੀਪ ਹਾਜ਼ਰ ਸਨ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media