Sunday, April 19, 2026

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੂਲ ਮੰਤਰ ਦੇ ਸਿਮਰਨ

ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ PUNJ0111201911ਪ੍ਰਕਾਸ਼ ਪੁਰਬ ਮੌਕੇ ਸਮੁੱਚੇ ਵਿਸ਼ਵ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ 1 ਤੋਂ 13 ਨਵੰਬਰ 2019 ਤੱਕ ਰੋਜ਼ਾਨਾ 10 ਮਿੰਟ ਮੂਲ ਮੰਤਰ ਦਾ ਜਾਪ ਕਰਨ ਦੇ ਕੀਤੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸ਼ਾਮੀਂ 5 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੇ ਜਾਪ ਕੀਤੇ ਗਏ।
       ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਂਦਿਆਂ ਵਿਸ਼ਵ ਭਰ ’ਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਗੁਰੂ ਨਾਨਕ ਸਾਹਿਬ ਦੀ ਪਵਿੱਤਰ ਸਿਮਰਤੀ ਵਿਚ ਜੁੜਨ ਦੀ ਤਾਂਘ ਰੱਖਦੀਆਂ ਹਨ ਅਤੇ ਸਮੁੱਚੇ ਸੰਸਾਰ ਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਮੂਲ ਮੰਤਰ ਦੇ ਸਿਮਰਨ ਦੁਆਰਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਣ ਸਕਣਗੀਆਂ। ਉਨ੍ਹਾਂ ਕਿਹਾ ਕਿ ਮੂਲ ਮੰਤਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਦਾ ਆਧਾਰ ਹੈ, ਇਸ ਲਈ ਸਮੂਹ ਸੰਗਤਾਂ ਭਾਰਤੀ ਸਮੇਂ ਅਨੁਸਾਰ ਸ਼ਾਮ ਦੇ 5 ਵਜੇ 13 ਨਵੰਬਰ ਤੱਕ ਰੋਜ਼ਾਨਾ 10 ਮਿੰਟ ਮੂਲ ਮੰਤਰ ਦਾ ਜਾਪ ਕਰੇ।
        ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਰਘਬੀਰ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ  ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਪੀ.ਐਸ ਪਸਰੀਚਾ, ਜਸਬੀਰ ਸਿੰਘ ਧਾਮ ਮੁੰਬਈ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਨਾ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਭਾਈ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਮਲਕੀਤ ਸਿੰਘ ਬਹਿੜਵਾਲ ਅਤੇ ਵੱਡੀ ਗਿਣਤੀ ਵਿਚ ਮੁੰਬਈ ਤੋਂ ਆਈ ਸੰਗਤ ਵੀ ਹਾਜ਼ਰ ਸੀ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply