Sunday, March 15, 2026

ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ

ਗੁਰੂ ਸਾਹਿਬ ਦੇ ਫ਼ਲਸਫ਼ੇ ਤੇ ਵਡਿਆਈ ਨੂੰ ਹਰੇਕ ਮਨੁੱਖ ਨੂੰ ਅਪਨਾਉਣਾਵੇ- ਗਿ. ਹਰਪ੍ਰੀਤ ਸਿੰਘ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਇਤਿਹਾਸਕ ਖਾਲਸਾ PUNJ0311201906ਕਾਲਜ’ਚ ਸਜਾਏ ਗਏ ਅੰਤਰਰਾਸ਼ਟਰੀ ਕੀਰਤਨ ਦਰਬਾਰ ਮੌਕੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਗਾਇਨ ਕਰਕੇ ਅਦਭੁੱਤ ਨਜ਼ਾਰਾ ਪੇਸ਼ ਕੀਤਾ।ਕੀਰਤਨ ਦਰਬਾਰ ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਹਾਜ਼ਰ ਸੰਗਤ ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਡਿਆਈ ਅਤੇ ਫ਼ਲਸਫ਼ੇ ਨੂੰ ਅਪਨਾਉਣ ’ਤੇ ਜ਼ੋਰ ਦਿੱਤਾ।
   PUNJ0311201907 ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਵਲੋਂ ਵਿਸ਼ਵ ਭਰ ’ਚ ਵੱਡੇ ਪੱਧਰ ’ਤੇ ਸ੍ਰੀ ਗੁਰੂ ਸਾਹਿਬ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਦਿਹਾੜੇ ਦਾ ਹਿੱਸਾ ਬਣਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਦੂਰਅੰਦੇਸ਼ੀ ਸੋਚ ਸਦਕਾ ਕਾਲਜ ਜਿੱਥੇ ਵਿਦਿਅਕ ਖੇਤਰ ’ਚ ਆਪਣਾ ਅਹਿਮ ਯੋਗਦਾਨ ਪਾ ਰਿਹਾ ਹੈ, ਉਥੇ ਅਜਿਹੇ ਧਾਰਮਿਕ ਕਾਰਜਾਂ ’ਚ ਵੀ ਮੈਨੇਜ਼ਮੈਂਟ ਦੀ ਭੂਮਿਕਾ ਸਲਾਹੁਣਯੋਗ ਹੈ।
    ਸੱਤਿਆਜੀਤ ਸਿੰਘ ਮਜੀਠੀਆ ਨੇ ਰਜਿੰਦਰ ਮੋਹਨ ਸਿੰਘ ਛੀਨਾ, ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਅਤੇ ਪਿ੍ਰੰ: ਡਾ. ਮਹਿਲ ਸਿੰਘ ਨਾਲ ਮਿਲ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ।
    ਕੌਂਸਲ ਪ੍ਰਧਾਨ ਮਜੀਠੀਆ ਨੇ ਮੈਨੇਜ਼ਮੈਂਟ ਟੀਮ ਮੈਂਬਰਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਸਬੰਧੀ ਇੱਕ ਨਿਮਾਣਾ ਜਿਹਾ ਯਤਨ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਘੋਰ ਅੰਧੇਰ ਅਤੇ ਅੰਧਕਾਰ ’ਚ ਗ੍ਰਸਤ ਇਸ ਧਰਤ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਵਤਾਰ ਧਾਰ ਕੇ ਅਣਗਿਣਤ ਮਨੁੱਖਾਂ ਦਾ ਉਧਾਰ ਕਰਦਿਆਂ ਧੰਨ ਨਿਰੰਕਾਰ ਦਾ ਉਪਦੇਸ਼ ਦਿੱਤਾ।ਮਜੀਠੀਆ ਨੇ ਸਮੂਹ ਜਗਤ ਨੂੰ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਛੀਨਾ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਗਤ ਨੂੰ ਤਾਰਦੇ ਹੋਏ ਗ੍ਰਹਿਸਥ ਜੀਵਨ ‘ਚ ਦਹਿੰਦਿਆਂ ਨਾਮ ਜਪਣ ਦਾ ਉਪਦੇਸ਼ ਵੀ ਦਿੱਤਾ।
    ਇਸ ਤੋਂ ਪਹਿਲਾਂ ਪਾਠਾਂ ਦੇ ਭੋਗ ਉਪਰੰਤ ਖ਼ਾਲਸਾ ਸੰਸਥਾਵਾਂ ਦੇ 100 ਵਿਦਿਆਰਥੀਆਂ ਤੋਂ ਬਾਅਦ ਆਸਟਰੇਲੀਆ ਤੋਂ ਭਾਈ ਗੁਰਦੇਵ ਸਿੰਘ, ਭਾਈ ਮਦਨ ਗੋਪਾਲ ਸਿੰਘ ਦਿੱਲੀ ਵਾਲੇ, ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਵਾਲੇ, ਭਾਈ ਹਰਜੋਤ ਸਿੰਘ ਜਖ਼ਮੀ ਅਤੇ ਭਾਈ ਗਗਨਦੀਪ ਸਿੰਘ ਸ੍ਰੀ ਗੰਗਾਨਗਰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
    ਸਮਾਰੋਹ ’ਚ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ, ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ, ਰੀਨਾ ਜੇਤਲੀ, ਵਿਧਾਇਕ ਸੁਨੀਲ ਦੱਤੀ, ਤਰਸੇਮ ਸਿੰਘ ਡੀ.ਸੀ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਦਮਦਮੀ ਟਕਸਾਲ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ, ਅਮਰਬੀਰ ਸਿੰਘ ਢੋਟ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਗੁਰਪ੍ਰਤਾਪ ਸਿੰਘ ਟਿੱਕਾ, ਮੰਗਵਿੰਦਰ ਸਿੰਘ ਖਾਪੜਖੇੜੀ, ਗਵਰਨਿੰਗ ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ, ਨਿਰਮਲ ਸਿੰਘ, ਐਸ.ਪੀ ਓਬਰਾਏ, ਗੁਰਿੰਦਰਪਾਲ ਸਿੰਘ ਜੋਸਨ ਤੋਂ ਇਲਾਵਾ ਵੱਖ ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂ, ਰਾਜਨੀਤਿਕ ਸਖ਼ਸ਼ੀਅਤਾਂ, ਸੰਤ ਸਮਾਜ ਸੰਪਰਾਦਾਵਾਂ ਦੇ ਮੁੱਖੀ, ਵੱਖ-ਵੱਖ ਵਿੱਦਿਅਕ, ਸੋਸਾਇਟੀਆਂ, ਸਿੱਖਿਆ ਸ਼ਾਸਤਰੀਆਂ, ਬੁੱਧੀਜੀਵੀਆਂ, ਪ੍ਰਬੰਧਕਾਂ ਕਮੇਟੀ ਦੇ ਮੈਂਬਰਾਨ, ਸਟਾਫ਼ ਅਤੇ ਕੌਂਸਲ ਅਧੀਨ ਆਉਂਦੀਆਂ ਸਮੂਹ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀ ਹਾਜ਼ਰ ਸਨ।  
    ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਕਿ ਉਹ ਵਡਭਾਗੇ ਹਨ ਕਿ ਮੈਨੈਜ਼ਮੈਂਟ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਪੱਧਰ ਦਾ ਧਾਰਮਿਕ ਸਮਾਗਮ ਕਾਲਜ ਦੇ ਵਿਹੜੇ ’ਚ ਮਨਾਇਆ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply