Sunday, December 22, 2024

ਐਸ.ਟੀ.ਐਫ ਸੰਗਰੂਰ ਵਲੋ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਸੰਗਰੂਰ/ ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਪੈਸ਼ਲ ਟਾਸਕ ਫੋਰਸ ਸੰਗਰੂਰ ਵਲੋਂ ਨਸ਼ਿਆਂ ਦਾ ਧੰਦਾ ਕਰਨ PUNJ0311201909ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਡਾ. ਸੰਦੀਪ ਗਰਗ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਗੁਰਪ੍ਰੀਤ ਸਿੰਘ ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ ਪਟਿਆਲਾ ਰੇਜ,ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ ਟੀਮ ਨੇ ਦੋ ਵਿਅਕਤੀਆਂ ਪਾਸੋਂ 950 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਇਕਲ ਬਰਾਮਦ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ।ਰਵਿੰਦਰ ਭੱਲਾ ਇੰਸਪੈਕਟਰ ਇੰਚਾਰਜ਼ ਸਪੈਸਲ ਟਾਸਕ ਫੋਰਸ ਸੰਗਰੂਰ ਨੇ ਦੱਸਿਆ ਕਿ ਐਸ.ਟੀ.ਐਫ ਟੀਮ ਦੇ ਸਹਾਇਕ ਥਾਣੇਦਾਰ ਮੁਖਤਿਆਰ ਸਿੰਘ, ਹੌਲਦਾਰ ਦਰਸਨ ਸਿੰਘ, ਅਤੇ ਐਸ.ਟੀ.ਐਫ ਦੇ ਹੋਰ ਕਰਮਚਾਰੀਆਂ ਨਾਲ ਸ਼ਾਮਿਲ ਪੁਲਿਸ ਪਾਰਟੀ ਨੂੰ ਬੱਸ ਅੱਡਾ ਅੜਕਵਾਸ ਥਾਣਾ ਲਹਿਰਾ ਵਿਖੇ ਮਿਲੀ ਇਤਲਾਹ ‘ਤੇ ਐਸ.ਟੀ.ਐਫ ਟੀਮ ਸੰਗਰੂਰ ਨੇ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪਿੰਡ ਨੰਗਲਾ ਪੁੱਲ ਨਹਿਰ ‘ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਤਾਂ ਤਲਾਸ਼ੀ ਕਰਨ ‘ਤੇ ਉਹਨਾ ਪਾਸੋਂ 950 ਨਸ਼ੀਲੀਆ ਗੋਲੀਆਂ ਬਰਾਮਦ ਹੋਈਆਂ।ਦੋਸ਼ੀਆਂ ਦੀ ਸ਼ਨਾਖਤ ਮੋਟਰਸਾਈਕਲ ਚਾਲਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਅੜਕਵਾਸ ਥਾਣਾ ਲਹਿਰਾ ਅਤੇ ਉਸ ਦੇ ਪਿੱਛੇ ਬੈਠੇ ਵਿਅਕਤੀ ਦੀ ਪਛਾਣ ਬਹਾਦਰ ਸਿੰਘ ਪੁੱਤਰ ਚਰਨਾ ਸਿੰਘ ਵਾਸੀ ਖੋਖਰ ਖੁਰਦ ਥਾਣਾ ਲਹਿਰਾ ਵਜੋਂ ਹੋਈ।ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ ਤਤਿਹ ਮਾਮਲਾ ਦਰਜ਼ ਕੀਤਾ ਗਿਆ ਹੈ।
 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply