ਨਰਿੰਦਰ ਮੋਦੀ ਨੇ ਲੋਕਾਂ ਦਾ ਕਚੂਮਰ ਕੱਢਿਆ – ਦਰਸ਼ਨ ਕਾਂਗੜਾ
ਸੰਗਰੂਰ/ ਲੌਂਗੋਵਾਲ, 3 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੇਂਦਰ ਸਰਕਾਰ ਵਲੋਂ ਬਿਨਾਂ ਸਬਸਿਡੀ ਵਾਲੇ ਸਿਲੰਡਰ ਦਾ 77
ਰੁਪਏ ਭਾਅ ਵਧਾਉਣ ‘ਤੇ ਭੜਕੇ ਕਾਂਗਰਸੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਕਾਂਗੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਿਰੁੱਧ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਦਰਸ਼ਨ ਕਾਂਗੜਾ ਨੇ ਆਪਣੇ ਸੰਬੋਧਂ ‘ਚ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਨਰਿੰਦਰ ਮੋਦੀ ਦੇਸ਼ ਵਿਰੋਧੀ ਹਨ।ਜਿਸ ਦਿਨ ਤੋਂ ਇੰਨਾ ਬਤੌਰ ਪ੍ਰਧਾਨ ਮੰਤਰੀ ਦੇਸ਼ ਦੀ ਵਾਗਡੋਰ ਸੰਭਾਲੀ ਹੈ ਉਸ ਦਿਨ ਤੋਂ ਦੇਸ਼ ਵਾਸੀਆਂ ਦੇ ਮਾੜੇ ਦਿਨ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਨੋਟਬੰਦੀ ਤੇ ਫਿਰ ਜੀ.ਐਸ.ਟੀ ਨਾਲ ਲੋਕਾਂ ਦਾ ਆਰਥਿਕ ਸੰਤੁਲਨ ਵਿਗਾੜ ਕੇ ਰੱਖ ਦਿੱਤਾ ਹੈ।ਹੁਣ ਕਿਹਾ ਕਿ ਹਰ ਰੋਜ਼ ਤੇਜ਼ੀ ਨਾਲ ਵਧ ਰਹੀ ਮਹਿੰਗਾਈ ਨੇ ਲੋਕਾਂ ਦਾ ਕਚੂਮਰ ਕੱਢ ਦਿੱਤਾ ਹੈ।ਉਨਾਂ ਕਿਹਾ ਕਿ ਨਰਿੰਦਰ ਮੋਦੀ ਅੱਜ ਤੱਕ ਦੇ ਸਭ ਤੋਂ ਮਾੜੇ ਪ੍ਰਧਾਨ ਮੰਤਰੀ ਸਾਬਤ ਹੋਏ ਹਨ।ਕਾਂਗੜਾ ਨੇ ਮੰਗ ਕੀਤੀ ਕਿ ਗੈਸ ਸਿਲੰਡਰ ਦੇ ਵਧਾਏ ਭਾਅ ਤੁਰੰਤ ਘੱਟ ਕੀਤੇ ਜਾਣ।ਇਸ ਮੌਕੇ ਲਖਮੀਰ ਸਿੰਘ ਸੇਖੋਂ, ਰਾਣਾ, ਜਗਸੀਰ ਸਿੰਘ, ਸਾਜਨ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media