Saturday, March 7, 2026

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਾਈਕਲ ਰੈਲੀ ਡੇਰਾ ਬਾਬਾ ਨਾਨਕ ਲਈ ਰਵਾਨਾ

ਰਾਣਾ ਗੁਰਮੀਤ ਸੋਢੀ ਖੇਡ ਮੰਤਰੀ ਨੇ ਦਿਖਾਈ ਝੰਡੀ
ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਅੰਮ੍ਰਿਤਸਰ PUNJ0311201927ਦੇ ਗੋਲਡਨ ਗੇਟ ਤੋਂ ਡੇਰਾ ਬਾਬਾ ਨਾਨਕ ਤੱਕ 550 ਸਾਈਕਲਿਸਟਾਂ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਇਕ ਇਤਿਹਾਸਕ ਸਾਈਕਲ ਰੈਲੀ ਕੱਢੀ ਗਈ।ਇਸ ਰਾਜ ਪੱਧਰੀ ਸਾਈਕਲ ਰੈਲੀ ਨੂੰ ਰਾਣਾ ਗੁਰਮੀਤ ਸਿੰਘ ਸੋਢੀ ਖੇਡ ਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ ਨੇ ਝੰਡੀ ਦੇ ਕੇ ਰਵਾਨਾ ਕੀਤਾ।
    ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਇਹ ਸਾਈਕਲ ਰੈਲੀ ਲਗਭਗ 65 ਕਿਲੋਮੀਟਰ ਦਾ ਸਫਰ ਤੈਅ ਕਰਨ ਉਪਰੰਤ ਡੇਰਾ ਬਾਬਾ ਨਾਨਕ ਵਿਖੇ ਪੁੱਜੇਗੀ।ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਭਾਗ ਲੈਣ ਵਾਲੇ ਸਾਈਕਲਿਸਟਾਂ ਨੂੰ ਮੈਡਲ ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ।ਰਾਣਾ ਸੋਢੀ ਨੇ ਕਿਹਾ ਕਿ ਅਸੀਂ ਬਹੁਤ ਵਡਭਾਗੇ ਹਾਂ ਜਿੰਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੂਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਸਾਨੂੰ ਕਿਰਤ ਕਰੋ, ਨਾਮ ਜਪੋ ਅਤੇ ਵੰਡ ਕੇ ਛਕੋ ਦਾ ਸੰਦੇਸ਼ ਦਿੱਤਾ ਸੀ। ਖੇਡ ਮੰਤਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਦਾ ਲਾਂਘਾ ਖੁਲ੍ਹਣ ਨਾਲ ਸਾਡੀ ਚਿਰਾਂ ਤੋਂ ਹੋਈ ਉਡੀਕ ਹੁਣ ਪੂਰੀ ਹੋਵੇਗੀ ਅਤੇ ਅਸੀਂ ਸਾਰੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਨੂੰ ਸਿਜ਼ਦਾ ਕਰ ਸਕਾਂਗੇ।     
     ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਹ ਸਾਈਕਲ ਰੈਲੀ ਅਮਨ ਤੇ ਸਦਭਾਵਨਾ ਦਾ ਸੰਦੇਸ਼ ਲੈ ਕੇ ਡੇਰਾ ਬਾਬਾ ਨਾਨਕ ਵਿਖੇ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਨੀ ਵੱਡੀ ਸਾਈਕਲ ਰੈਲੀ ਕੱਢੀ ਗਈ ਹੈ।
ਇਸ ਮੌਕੇ ਸੁਨੀਲ ਦੱਤੀ, ਡਾ: ਧਰਮਵੀਰ ਅਗਨੀਹੋਤਰੀ, ਹਰਮਿੰਦਰ ਸਿੰਘ ਗਿੱਲ (ਸਾਰੇ ਵਿਧਾਇਕ), ਸੰਜੈ ਕੁਮਾਰ ਵਧੀਕ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ, ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ, ਸੁਖਚੈਨ ਸਿੰਘ ਗਿੱਲ ਪੁਲਿਸ ਕਮਿਸ਼ਨਰ, ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀਮਤੀ ਅਨਮਜੋਤ ਕੌਰ ਅਤੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਵਿਕਾਸ ਹੀਰਾ ਐਸ.ਡੀ.ਐਮ, ਜਸਵਿੰਦਰ ਸਿੰਘ ਧੁੰਨਾ ਡਾਇਰੈਕਟਰ ਯੂਥ ਬੋਰਡ, ੍ਰ ਗੁਰਲਾਲ ਸਿੰਘ ਜਿਲ੍ਹਾ ਖੇਡ ਅਫਸਰ, ਰਾਜਨ ਸਿੱਧੂ ਕੁਆਰਡੀਨੇਟਰ ਐਨ.ਆਰ.ਆਈ ਮਾਮਲੇ ਯੂ.ਐਸ.ਏ, ਐਸ.ਪੀ ਸਿੰਘ, ਸੁਖਵਿੰਦਰ ਸਿੰਘ ਬਿੰਦਰਾ ਚੇਅਰਮੈਨ ਪੰਜਾਬ ਯੂਥ ਵਿਕਾਸ ਬੋਰਡ, ਮਨਜੀਤ ਸਿੰਘ ਨਿੱਝਰ ਕੁਆਰਡੀਨੇਟਰ ਐਨ.ਆਰ.ਆਈ ਮਾਮਲੇ ਯੂ.ਕੇ ਵੀ ਹਾਜਰ ਸਨ।
 

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply