ਲੌਂਗੋਵਾਲ, 3 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪਰਾਲੀ ਦਾ ਸੁਚੱਜਾ ਨਿਬੇੜਾ ਕਰ ਕੇ
ਵਾਤਾਵਰਨ ਸੰਭਾਲ ਵਿਚ ਯੋਗਦਾਨ ਪਾਉਣ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਤਹਿਤ ਲਗਾਤਾਰ ਕਿਸਾਨਾਂ ਦੇ ਅੱਗੇ ਆਉਣ ਨਾਲ ਇਹ ਕਾਫਲਾ ਵੱਡਾ ਹੁੰਦਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸੰਗਰੂਰ ਘਨਸ਼ਿਆਮ ਥੋਰੀ ਵਲੋਂ 27 ਹੋਰ ਅਜਿਹੇ ਕਿਸਾਨਾਂ ਨੂੰ ਵੀ.ਆਈ.ਪੀ ਕਾਰਡ ਜਾਰੀ ਕੀਤੇ ਗਏ ਹਨ, ਜਿਨਾਂ ਨੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜਾ ਕਰ ਕੇ ਵਾਤਾਵਰਨ ਸੰਭਾਲ ਵੱਲ ਵੱਡਾ ਕਦਮ ਚੱਕਿਆ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵਲੋਂ ਸਨਮਾਨਿਤ 27 ਕਿਸਾਨਾਂ ਵਿੱਚ ਜ਼ਿਲਾ ਸੰਗਰੂਰ ਦੇ ਪੜੇ-ਲਿਖੇ ਨੌਜਵਾਨ ਕਿਸਾਨ ਵੀ ਸ਼ਾਮਲ ਹਨ, ਜਿਨਾਂ ਨੇ ਆਪਣੇ ਪਰਿਵਾਰ ਦਾ ਖੇਤੀ ਵਿਚ ਹੱਥ ਵਟਾਉਣ ਦੇ ਨਾਲ ਨਾਲ ਉਨਾਂ ਨੂੰ ਪਰਾਲੀ ਸਾੜਨ ਤੋਂ ਰੋਕ ਕੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਵੱਲ ਮੋੜਿਆ ਹੈ।
ਇਨਾਂ ਕਿਸਾਨਾਂ ਵਿਚ ਪਿੰਡ ਕਨੋਈ ਦੀ 17 ਸਾਲਾ ਅਮਨਦੀਪ ਕੌਰ ਵੀ ਸ਼ਾਮਲ ਹੈ, ਜੋ ਆਪਣੇ ਪਿਤਾ ਦਾ ਖੇਤੀ ਵਿੱਚ ਹੱਥ ਵਟਾਉਣ ਦੇ ਨਾਲ ਨਾਲ ਦੋ ਸਾਲਾਂ ਤੋਂ ਹੈਪੀ ਸੀਡਰ ਨਾਲ ਕਣਕ ਦੀ ਬਿਜ਼ਾਈ ਕਰ ਰਹੀ ਹੈ।ਇਸੇ ਤਰਾਂ ਪਿੰਡ ਖੁਰਾਣਾ ਦਾ 27 ਸਾਲਾ ਗੁਰਸੇਵਕ ਸਿੰਘ ਆਪ ਤਾਂ ਪਰਾਲੀ ਦਾ ਢੁੱਕਵਾਂ ਪ੍ਰਬੰਧਨ ਕਰ ਹੀ ਰਿਹਾ ਹੈ, ਬਲਕਿ ਪਿੰਡ ਦੇ ਹੋਰ ਕਿਸਾਨਾਂ ਲਈ ਵੀ ਪ੍ਰੇਰਨਾਸ੍ਰੋਤ ਬਣਿਆ ਹੈ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਜਸਵਿੰਦਰਪਾਲ ਸਿੰਘ ਗਰੇਵਾਲ ਵੀ ਹਾਜ਼ਰ ਸਨ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media