Thursday, August 27, 2026

ਸਬ-ਇੰਸਪੈਕਟਰ ਬੇਅੰਤ ਸਿੰਘ ਨੇ ਅਹੁਦਾ ਸੰਭਾਲਿਆ

ਸਮਰਾਲਾ, 1 ਨਵੰਬਰ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੁਲਿਸ ਸਾਂਝ ਕੇਂਦਰ ਸਮਰਾਲਾ ’ਚ ਸਬ ਇੰਸਪੈਕਟਰ ਬੇਅੰਤ ਸਿੰਘ ਨੇ ਬਤੌਰ PUNJ0311201933ਇੰਚਾਰਜ ਵਜੋਂ ਅਹੁਦਾ ਸੰਭਾਲ ਲਿਆ ਹੈ, ਜਦੋਂਕਿ ਇਥੋਂ ਸਹਾਇਕ ਥਾਣੇਦਾਰ ਵਿਜੈਪਾਲ ਸਿੰਘ ਗਰੇਵਾਲ ਦਾ ਤਬਾਦਲਾ ਡੀ.ਐਸ.ਪੀ ਦਫਤਰ ਪਾਇਲ ਦਾ ਹੋ ਗਿਆ ਹੈ।ਨਵ-ਨਿਯੁੱਕਤ ਇੰਚਾਰਜ ਬੇਅੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਕੰਮ ਉਚ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਾਂਝ ਕੇਂਦਰ ਦੀ ਟੀਮ ਨਾਲ ਇਲਾਕੇ ਵਿਚੋਂ ਨਸ਼ਾ ਖਤਮ ਕਰਨ ਲਈ ਸੈਮੀਨਾਰ ਲਾਉਣਗੇ ਅਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਟਰੈਫਿਕ ਸਬੰਧੀ ਜਾਗਰੂਕ ਕਰਨਗੇ।
         ਜਿਕਰਯੋਗ ਹੈ ਕਿ ਬੇਅੰਤ ਸਿੰਘ ਪਹਿਲਾਂ ਟਰੈਫਿਕ ਦਫਤਰ ਸਮਰਾਲਾ ਵਿਖੇ ਬਤੌਰ ਇੰਚਾਰਜ ਅਤੇ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਟ੍ਰੈਫਿਕ ਇੰਚਾਰਜ ਵਜੋਂ ਸੇਵਾਵਾਂ ਦੇ ਚੁੱਕੇ ਹਨ। 

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply