Wednesday, November 13, 2024

ਸ੍ਰੀ ਕੁਮਾਰ ਸੁਵਾਮੀ ਨੇ ਸ਼੍ਰੋਮਣੀ ਕਮੇਟੀ ਤੇ ਸਿੱਖ ਜਗਤ ਤੋਂ ਮੰਗੀ ਮੁਆਫ਼ੀ

ਅੰਮ੍ਰਿਤਸਰ, 3 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਕੁਮਾਰ ਸਵਾਮੀ PUNJ0311201935ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਨੂੰ ਮੁਆਫ਼ੀਨਾਮਾ ਪੇਸ਼ ਕੀਤਾ।
             ਦੱਸਣਯੋਗ ਹੈ ਕਿ ਬੀਤੇ ਕੱਲ੍ਹ ਉਸ ਵੱਲੋਂ ਅਖ਼ਬਾਰਾਂ ਵਿਚ ਦਿੱਤੇ ਆਪਣੇ ਇਸ਼ਤਿਹਾਰ ਵਿਚ ਪਾਵਨ ਗੁਰਬਾਣੀ, ਗੁਰੂ ਸਾਹਿਬਾਨ ਅਤੇ ਸਿੱਧ ਸਿਧਾਂਤਾਂ ਦਾ ਨਿਰਾਦਰ ਕੀਤਾ ਸੀ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕੁਮਾਰ ਸਵਾਮੀ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਗਿਆ ਸੀ।ਇਸ ਦੌਰਾਨ ਅੱਜ ਸ੍ਰੀ ਕੁਮਾਰ ਸਵਾਮੀ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਮੁਆਫ਼ੀਨਾਮਾ ਦਿੰਦਿਆਂ ਇਸ਼ਤਿਹਾਰ ਕਾਰਨ ਸਿੱਖ ਭਾਵਨਾਵਾਂ ਨੂੰ ਪੁੱਜੀ ਠੇਸ ’ਤੇ ਸਿੱਖ ਜਗਤ ਪਾਸੋਂ ਖਿਮਾਂ ਮੰਗੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲੇ ਨੁਮਾਇੰਦਿਆਂ ਵਿਚ ਲਕਸ਼ਮੀ ਨਰਾਇਣ ਧਾਮ ਦਿੱਲੀ ਦੇ ਜਨਰਲ ਸਕੱਤਰ ਸੁਸ਼ੀਲ ਵਰਮਾ, ਸਾਬਕਾ ਸਿਹਤ ਮੰਤਰੀ ਪੰਜਾਬ ਡਾ. ਬਲਦੇਵ ਰਾਜ ਚਾਵਲਾ, ਧਾਮ ਦੇ ਅੰਮ੍ਰਿਤਸਰ ਤੋਂ ਸੰਯੋਜਕ ਬਿਪਨ ਅਨੰਦ ਤੇ ਰੋਬਿਨ ਤਲਵਾਰ ਸ਼ਾਮਲ ਸਨ।ਇਸ ਸਬੰਧੀ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਕੁਮਾਰ ਸਵਾਮੀ ਵੱਲੋਂ ਆਪਣੇ ਨੁਮਾਇੰਦੇ ਭੇਜ ਕੇ ਮੁਆਫ਼ੀਨਾਮਾ ਦਿੱਤਾ ਗਿਆ ਹੈ ਅਤੇ ਅੱਗੇ ਤੋਂ ਅਜਿਹਾ ਨਾ ਵਾਪਰੇ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ ਹੈ।
 

Check Also

ਖ਼ਾਲਸਾ ਕਾਲਜ ਵਿਖੇ ਟੈਕ ਫੈਸਟ-2024 ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ …

Leave a Reply