Saturday, August 8, 2026

ਅੰਤਰਰਾਸ਼ਟਰੀ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ – ਢਿੱਲਵਾਂ ‘ਚ ਬੀਬੀ ਜਗੀਰ ਕੌਰ ਵਲੋਂ ਸਵਾਗਤ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਤੋਂ PUNJ0411201901ਜੈਕਾਰਿਆਂ ਦੀ ਗੂੰਜ ਵਿਚ ਅਗਲੇ ਪੜਾਅ ਜਲੰਧਰ ਲਈ ਰਵਾਨਾ ਹੋ ਗਿਆ।ਰਵਾਨਗੀ ਸਮੇਂ ਸਾਬਕਾ ਵਿਧਾਇਕ ਮਲਕੀਅਤ ਸਿੰਘ ਏ.ਆਰ, ਸ਼੍ਰੋਮਣੀ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਜਲਾਲਉਸਮਾਂ, ਅਮਰਜੀਤ ਸਿੰਘ ਭਲਾਈਪੁਰ ਤੇ ਬਾਬਾ ਗੱਜਣ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ, ਮੈਨੇਜਰ ਸਤਿੰਦਰ ਸਿੰਘ ਬਾਜਵਾ, ਵਧੀਕ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ ਅਤੇ ਸੰਗਤਾਂ ਮੌਜੂਦ ਸਨ।
    ਇਸੇ ਦੌਰਾਨ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦਾ ਢਿੱਲਵਾਂ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਭਰਵਾਂ ਸਵਾਗਤ ਕੀਤਾ।ਬੀਬੀ ਜਗੀਰ ਕੌਰ ਨੇ ਨਗਰ ਕੀਰਤਨ ਦਾ ਸਵਾਗਤ ਕਰਨ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।ਢਿੱਲਵਾਂ ਵਿਖੇ ਸਵਾਗਤ ਕਰਨ ਵਾਲੀਆਂ ਸੰਗਤਾਂ ਵਿਚ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਰਜਨੀਤ ਕੌਰ ਤੇ ਸਾਬਕਾ ਪ੍ਰਧਾਨ ਢਿੱਲਵਾਂ ਗੁਰਦਿਆਲ ਸਿੰਘ ਆਦਿ ਮੌਜੂਦ ਸਨ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply