Monday, September 21, 2026

ਮੇਅਰ ਵਲੋਂ ਅਮਰੁਤ ਪ੍ਰੋਜੈਕਟ ਅਧੀਨ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅਮਰੁਤ ਪ੍ਰੋਜੈਕਟ ਅਧੀਨ ਵਾਰਡ ਨੰ. 21 ਦੇ ਇਲਾਕੇ ‘ਚ PUNJ0411201904ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।ਇਸ ਪ੍ਰੋਜੈਕਟ ਅਧੀਨ 3.00 ਕਰੋੜ ਰੁਪਏ ਦੀ ਲਾਗਤ ਨਾਲ ਕੁੱਲ 17 ਟਿਊਬਵੈਲ ਲਗਾੲ ਜਾਣੇ ਹਨ ਜਿਨ੍ਹਾ ਵਿਚੋਂ 13 ਟਿਊਬਵੈਲ ਇਸ ਸਮੇਂ ਲਗ ਚੱਕੇ ਹਨ।ਇਸੇ ਕੜੀ ‘ਚ 14ਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਹੈ, ਜਿਸ `ਤੇ ਲਗਭਗ 18 ਲੱਖ ਰੁਪਏ ਖਰਚ ਆਉਣ ਦਾ ਅਨੁਮਾਨ ਹੈ।ਮੇਅਰ ਕਰਮਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਕੁਦਰਤ ਦੀ ਅਨਮੋਲ ਦੇਣ ਹੈ ਤੇ ਅੱਜ ਦੇ ਯੁੱੱਗ ਦੀ ਲੋੜ ਹੈ ਕਿ ਪਾਣੀ ਦੀ ਦੁਰਵਰਤੋ ਨਾ ਹੋਣ ਦਿੱਤੀ ਜਾਵੇ ਅਤੇ ਸਾਨੂੰ ਇਸ ਦੇ ਸਾਂਭ-ਸੰਭਾਲ ਦੇ ਉਪਰਾਲੇ ਵੀ ਕਰਨੇ ਚਾਹੀਦੇ ਹਨ।ਇਸ ਮੌਕੇ ਸ੍ਰੀਮਤੀ ਨਵਜੋਤ ਕੌਰ ਸਿੱਧੂ, ਸਾਬਕਾ ਸੀ.ਪੀ.ਐਸ ਪੰਜਾਬ ਸਰਕਾਰ, ਸ੍ਰੀਮਤੀ ਪਰਮਿੰਦਰ ਕੌਰ ਕੌਂਸਲਰ, ਮਾਸਟਰ ਹਰਪਾਲ ਸਿੰਘ, ਬਿਸ਼ਨ ਸਿੰਘ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਕਾਫੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply