ਅੰਮ੍ਰਿਤਸਰ, 4 ਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ, ਕੈਬਿਨੇਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਅਮਰੁਤ ਪ੍ਰੋਜੈਕਟ ਅਧੀਨ ਵਾਰਡ ਨੰ. 71 ਦੇ ਇਲਾਕੇ ਫਤਾਹਪੁਰ ਪਿੰਡ ਵਿੱਚ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਮੇਅਰ ਕਰਮਜੀਤ ਸਿੰਘ ਨੇ ਇਸ ਸਮੇਂ ਕਿਹਾ ਕਿ ਇਲਾਕਾ ਨਿਵਾਸੀਆ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਅਤੇ ਇਲਾਕਾ ਕੌਂਸਲਰ ਦੀ ਮੰਗ `ਤੇ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਪਾਈਪਾਂ ਵਿਛਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।ਜਿਸ ਨਾਲ ਕਿ ਇਲਾਕੇ `ਚ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਹੋਵੇਗੀ।ਇਸ ਮੌਕੇ ਵਿਕਾਸ ਸੋਨੀ ਕੌਸਲਰ, ਮਹੇਸ਼ ਖੰਨਾ ਕੌਂਸਲਰ, ਐਕਸੀਅਨ ਵਿਜੈ, ਲਖਬੀਰ ਸਿੰਘ, ਬਾਬਾ ਮੰਨੇ ਸ਼ਾਹ, ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ `ਚ ਇਲਾਕਾ ਨਿਵਾਸੀ ਹਾਜ਼ਰ ਸਨ।
Check Also
ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ …