ਕਪੂਰਥਲਾ, 5 ਨਵੰਬਰ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ ਮੁੱਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ `ਚ ਵੱਖ-ਵੱਖ ਕੀਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਉਣ ਲਈ ਪਿੰਡ ਮਨਸੂਰਵਾਲ ਬੇਟ ਵਿਖੇ ਜੂਟ ਪ੍ਰੋਡਕਟਸ ਉਦਮੀ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਪ੍ਰੋਗਰਾਮ ਵਿੱਚ ਰਾਕੇਸ਼ ਵਰਮਾ (ਡੀ.ਡੀ.ਐਮ ਨਬਾਰਡ) ਕਪੂਰਥਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
ਟ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਰਾਕੇਸ਼ ਵਰਮਾ ਨੇ ਮਹਿਲਾਵਾਂ ਨੂੰ ਉਤਸ਼ਾਹਿਤ ਕਰਦੇ ਹੋਏ ਮਹਿਲਾ ਸਸ਼ਕਤੀਕਰਨ ਬਾਰੇ ਜਾਗਰੂਕ ਕੀਤਾ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਨਬਾਰਡ ਵਲੋਂ ਸੈਲਫ ਹੈਲਪ ਗਰੁੱਪਾਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਲਈ ਰੂਰਲ ਮਾਰਟ ਬਿਨਾਂ ਕਿਸੇ ਲਾਗਤ ਤੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਸੈਲਫ ਹੈਲਪ ਗਰੁੱਪ ਨੂੰ ਨਬਾਰਡ ਵਲੋਂ ਕੀਤੇ ਗਏ ਇਸ ੳਪਰਾਲੇ ਦਾ ਲਾਭ ਲੈਣਾ ਚਾਹੀਦਾ ਹੈ।ਸਿੱਖਿਆਰਥੀਆਂ ਵਲੋਂ ਆਰਸੇਟੀ ਬਾਜ਼ਾਰ ਲਗਾਇਆ ਗਿਆ, ਜਿਸ ਵਿੱਚ ਸਿੱਖਿਆਰਥੀਆਂ ਵਲੋਂ ਬਣਾਏ ਗਏ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਗਈ।ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਵਿੱਚ ਮੁਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜਾ ਪ੍ਰਾਪਤ ਕਰਨ ਵਿੱਚ ਮੱਦਦ ਵੀ ਕੀਤੀ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾੳਂੂਟਿੰਗ, ਇਲੈਕਟ੍ਰੀਸ਼ਨ, ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੂੁੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਮਿਸ ਪ੍ਰਿਆ, ਮਿਸ ਜੋਤੀ ਲੋਟੀਆ, ਮਿਸ ਕੁਲਦੀਪ ਕੋਰ ਤੇ ਮਿਸ ਸੀਮਾ ਵੀ ਹਾਜ਼ਰ ਸਨ ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …