ਧੂਰੀ, 5 ਨਵੰਬਰ (ਪੰਜਾਬ ਪੋਸਟ – ਪ੍ਰਵੀਨ ਗਰਗ) – ਦਿਨੀਂ ਪਰਾਲੀ ਸਾੜਣ ਨਾਲ ਵੱਧ ਰਹੇ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਕਿਸਾਨ ਨੂੰ ਜੀਰੀ ਦੀ ਕਟਾਈ ਤੋਂ
ਬਾਅਦ ਪਰਾਲੀ ਜਾਂ ਰਹਿੰਦ-ਖੂੰਦ ਨੂੰ ਨਾ ਸਾੜਣ ਦੀ ਅਪੀਲ ਕਰਦਿਆਂ ਤਹਿਸੀਲਦਾਰ ਧੂਰੀ ਹਰਜੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤੀਬਾੜੀ ਵਿਭਾਗ ਤੋਂ ਪ੍ਰਵਾਨਿਤ ਮਸ਼ੀਨਰੀ ਲੈ ਕੇ ਖੇਤ ਵਾਹੁਣਾ ਚਾਹੀਦਾ ਹੈ। ਜਿਸ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੋਣ ਤੋਂ ਬਚੇਗਾ, ਉਥੇ ਹੀ ਲੋਕਾਂ ਨੂੰ ਧੂੰਏ ਨਾਲ ਹੋਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇਗਾ।ਉਹਨਾਂ ਦੱਸਿਆ ਕਿ ਉਹ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਜਾਗਰੂਕ ਕਰ ਰਹੇ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media