Tuesday, November 24, 2026

ਕੈਬਿਨਟ ਮੰਤਰੀ ਸੋਨੀ ਨੇ ਧਰਮਸ਼ਾਲਾ ਦੀ ਮੁਰੰਮਤ ਲਈ ਦਿੱਤਾ 4 ਲੱਖ ਦਾ ਚੈਕ

ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੂੰ 58 ਦਾ ਦੌਰਾ ਕਰਕੇ ਲੋਕਾਂ ਦੀਆਂ PUNJ0511201907ਮੁਸ਼ਕਲਾਂ ਨੂੰ ਸੁਣੀਆਂ ਅਤੇ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਨਿਰਦੇਸ਼ ਦਿੱਤੇ।
        ਉਨਾਂ ਨੇ ਤਕੀਆ ਚਾਣਨ ਸ਼ਾਹ ਵਿਖੇ ਬਣੀ ਧਰਮਸ਼ਾਲਾ ਵਿਚ ਨਵਾਂ ਹਾਲ ਬਣਾਉਣ ਲਈ 4 ਲੱਖ ਰੁਪਏ ਦਾ ਚੈਕ ਵੀ ਦਿੱਤਾ।ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਲਾਕੇ ਅੰਦਰ ਸਾਫ ਸਫਾਈ ਦਾ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਬਿਜਲੀ ਦੀਆਂ ਲਟਕ ਰਹੀਆਂ ਤਾਰਾਂ ਨੂੰ ਜਲਦ ਠੀਕ ਕੀਤਾ ਜਾਵੇ।ਇਸ ਮੌਕੇ ਡਿਪਟੀ ਮੇਅਰ ਯੂਨਸ ਕੁਮਾਰ, ਕੌਸਲਰ ਵਿਕਾਸ ਸੋਨੀ, ਕੋਂਸਲਰ ਮਹੇਸ਼ ਖੰਨਾ, ਦੀਪਕ ਕੁਮਾਰ, ਪਰਮਜੀਤ ਸਿੰਘ ਚੋਪੜਾ, ਸਰਬਜੀਤ ਸਿੰਘ ਲਾਟੀ, ਪ੍ਰਿੰਸ ਕੁਮਾਰ ਤੋ ਇਲਾਵਾ ਵੱਡੀ ਗਿਣਤੀ `ਚ ਕੋਸਲਰ ਹਾਜ਼ਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply