Tuesday, March 10, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਬਾਣੀ ਦੀ ਪੰਕਤੀ ਲਿਖਿਆ ਬੋਰਡ ਲਗਾਇਆ

ਗੁਰੂ ਘਰ ਦੇ ਸ਼ਰਧਾਲੂਆਂ ਭਾਈ ਗੁਰਬਚਨ ਸਿੰਘ ਤੇ ਭਾਈ ਸਵਿੰਦਰਪਾਲ ਨੇ ਕੀਤਾ ਭੇਟ
ਅੰਮ੍ਰਿਤਸਰ, 5 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਦੀ ਪਾਵਨ ਪੰਕਤੀ ‘ਹਰਿ ਮੰਦਰੁ ਹਰਿ ਸਾਜਿਆ PUNJ0511201908ਹਰਿ ਵਸੈ ਜਿਸੁ ਨਾਲਿ’ ਲਿਖੇ ਇਕ ਖੂਬਸੂਰਤ ਬੋਰਡ ਦੀ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸੇਵਾ ਕਰਵਾਈ ਗਈ ਹੈ।ਇਹ ਪੰਕਤੀ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਵਿਚ ਸਜਾਈ ਗਈ ਹੈ।ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਗਏ ਲੱਕੜ ਦੇ ਬੋਰਡ ਉਪਰ ਤਾਂਬੇ ਨਾਲ ਅੱਖਰ ਤਿਆਰ ਕੀਤੇ ਗਏ ਹਨ, ਜਿਨ੍ਹਾਂ ’ਤੇ ਸੋਨੇ ਦੇ ਵਰਕ ਹਨ। ਬੀਤੇ ਦਿਨੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਸ ਨੂੰ ਲਗਾਉਣ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਆਦਿ ਮੌਜੂਦ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰੂ ਘਰ ਦੇ ਸ਼ਰਧਾਲੂ ਭਾਈ ਗੁਰਬਚਨ ਸਿੰਘ ਵੱਲੋਂ ਭਾਈ ਸਵਿੰਦਰਪਾਲ ਸਿੰਘ ਕਿ ਇਸ ਬੋਰਡ ਦੀ ਕੀਮਤ ਲਗਭਗ 11 ਲੱਖ ਰੁਪਏ ਹੈ।ਇਹ ਦਰਸ਼ਨੀ ਡਿਉੜੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ਪੁੱਲ ’ਤੇ ਸਜਾਈ ਗਈ ਹੈ।

               ਉਨਾਂ ਕਿਹਾ ਕਿ ਭਾਈ ਪ੍ਰਭਜੋਤ ਸਿੰਘ ਦੇ ਪਰਿਵਾਰ ਭਾਈ ਸਵਿੰਦਰਪਾਲ ਸਿੰਘ ਤੇ ਭਾਈ ਇੰਦਰਪਾਲ ਸਿੰਘ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਹਾਰਮੋਨੀਅਮ ਵੀ ਭੇਟਾ ਕੀਤੇ ਗਏ ਹਨ।ਇਹ ਹਾਰਮੋਨੀਅਮ ਸੁਨਹਿਰੀ ਸ਼ੀਟ ਦੇ ਬਣੇ ਹੋਏ ਹਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply