Friday, September 18, 2026

ਸ਼ਨਾਖਤ ਕਰਨ ਲਈ ਰੱਖੀ ਅਣਪਛਾਤੇ ਵਿਅਕਤੀ ਦੀ ਲਾਸ਼

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਗੋਲਬਾਗ ਦੀ ਪਾਰਕ ਦੇ ਨਜਦੀਕ ਲੈਟਰਿੰਗ ਤੋਂ ਇਕ ਮੰਗਤਾ ਲੱਗਦੇ ਮਲੂਮ ਵਿਅਕਤੀ ਦੀ Punjab-Policeਲਾਸ਼ ਮਿਲੀ ਹੈ। ਪੁਲਿਸ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਦੇ ਪਤੇ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਲਈ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ 72 ਘੰਟੇ ਲਈ ਰੱਖੀ ਗਈ ਹੈ। ਜਿਸ ਦੀ ਉਮਰ ਕਰੀਬ 51/52 ਸਾਲ, ਰੰਗ ਸਾਵਲਾ ਕੱਦ 5’-6/7, ਸਿਰੋ ਮੋਨਾ ਦਾਹੜੀ  ਕਤਰਾਵੀਂ, ਸਰੀਰ ਦਰਮਿਆਨਾ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਕੁਲਵਿੰਦਰ ਸਿੰਘ ਏ.ਐਸ.ਆਈ ਚੌਂਕੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਨਾਲ ਫੋਨ ਨੰ: 98159-50191 `ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …

Leave a Reply