ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਘਰ-ਘਰ ਰੋਜ਼ਗਾਰ ਮਿਸ਼ਨ ਨੂੰ ਪੂਰਾ ਕਰਨ
ਹਿੱਤ 6 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਇਸ ਪਲੇਸਮੈਂਟ ਕੈਂਪ ਵਿੱਚ ਰੈਕਸਾ ਸਕਿਓਰਟੀ ਵਲੋਂ ਸਕਿਓਰਟੀ ਸਰਵਿਸਜ਼ ਲਈ ਪ੍ਰਾਰਥੀਆਂ ਦੀ ਚੋਣ ਕੀਤੀ ਜਾਵੇਗੀ।ਇਸ ਪਲੇਸਮੈਂਟ ਕੈਂਪ ਵਿੱਚ ਦਸਵੀਂ ਅਤੇ ਬਾਰ੍ਹਵੀਂ ਪਾਸ ਉਮੀਦਵਾਰ ਹਿੱਸਾ ਲੈ ਸਕਦੇ ਹਨ।
ਡਿਪਟੀ ਡਾਇਰੈਕਟਰ ਜਸਵੰਤ ਰਾਏ ਕਿਹਾ ਹੈ ਕਿ ਇਹ ਪਲੇਸਮੈਂਟ ਕੈਂਪ 6 ਨਵੰਬਰ 2019 ਨੂੰ ਸਵੇਰੇ 11:00 ਤੋਂ ਦੁਪਹਿਰ 03:00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇੜੇ ਜਿਲ੍ਹਾ ਕਚਹਿਰੀਆਂ ਕੈਂਟ ਚੌਂਕ ਵਿਖੇ ਲਗਾਇਆ ਜਾਵੇਗਾ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media