ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਕਾਲਜ ਔਰਤਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ
ਸਮਰਪਿਤ ਨੁੱਕੜ ਨਾਟਕ ‘ਗਗਨ ਮੇਂ ਥਾਲ’ ਖੇਡਿਆ ਗਿਆ।ਨਾਟਕ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਤੋਂ ਲੈ ਕੇ ਉਦਾਸੀਆਂ ਤੱਕ ਦਾ ਬਾਖੂਬੀ ਮੰਚਨ ਕੀਤਾ ਗਿਆ।ਇਸ ਨਾਟਕ ਦਾ ਨਿਰਦੇਸ਼ਨ ਡਾ: ਖੁਸ਼ਪਾਲ ਸੰਧੂ, ਸੁਨੀਲਾ ਸ਼ਰਮਾ ਅਤੇ ਡਾ: ਦਲਜੀਤ ਕੌਰ ਵੱਲੋਂ ਕੀਤਾ ਗਿਆ ਸੀ।
ਨਾਟਕ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਨਾਲ ਸਬੰਧਤ ਵੱਖ-ਵੱਖ ਦ੍ਰਿਸ਼ਾਂ ਨੂੰ ਬੜੇ ਮਨਮੋਹਕ ਢੰਗ ਨਾਲ ਰੂਪਮਾਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਮੈਡਮ ਸਵਿਤਾ ਸਚਦੇਵਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ’ਚ ਪਾਖੰਡਵਾਦ, ਨਾਰੀ ਵਿਰੋਧਤਾ, ਉਚ ਨੀਚ ਭੇਦਭਾਵ ਅਤੇ ਅਨੇਕਾਂ ਸਮਾਜਿਕ ਬੁਰਾਈਆਂ ਤੋਂ ਲੋਕਾਂ ਨੂੰ ਛੁਟਕਾਰਾ ਦਿਵਾੳਣ ਲਈ ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ ਵਰਗੇ ਦੁਨਿਆਵੀ ਉਦਾਰ ਦਾ ਉਪਦੇਸ਼ ਦਿੱਤਾ।ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਰਸਤੇ ਤੇ ਚੱਲ ਕੇ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਕਾਲਜ ਕੌਂਸਲ ਦੇ ਮੈਂਬਰ ਸਤਨਾਮ ਸਿੰਘ, ਐਚ.ਐਸ ਭੱਲਾ, ਕੁਲਵੰਤ ਸਿੰਘ, ਸ੍ਰੀਮਤੀ ਗੀਤਾ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਹਾਜਰ ਸਨ।
Check Also
ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਵਿਖੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੱਟ ਸਾਹਿਬਾਨ ਦੇ ਗੁਰੂ …
Punjab Post Daily Online Newspaper & Print Media