Tuesday, March 10, 2026

ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਵਲੋਂ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦਿੱਲੀ ਦੇ ਵਾਤਾਵਰਣ ਨੀਤੀਆਂ ਅਤੇ ਖੋਜ ਨਾਲ PUNJ0611201914ਜੁੜੀ ਸੰਸਥਾ, ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਵੱਲੋਂ ਕੋਰਸਾਂ ਦੇ ਸਿਲੇਬਸ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 50ਵੀ ਵਰੇ੍ਹਗੰਢ ਨੂੰ ਸਮਰਪਿਤ ਸੀ।
ਵਰਕਸ਼ਾਪ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਡੀਨ ਅਕਾਦਮਿਕ ਮਾਮਲੇ ਪ੍ਰੋਫੈਸਰ ਸਰਬਜੋਤ ਸਿੰਘ ਬਹਿਲ ਨੇ ਕੀਤੀ। ਉਨ੍ਹਾਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਵਿਚਕਾਰ ਤਿੰਨ ਸਾਲਾਂ ਦੇ ਅਕਾਦਮਿਕ ਸਮਝੌਤੇ ਦੇ ਸਫਲਤਾਪੂਰਵਕ ਮੁਕੰਮਲ ਹੋਣ `ਤੇ ਖੁਸ਼ੀ ਦਾ ਇਜ਼ਹਾਰ ਕੀਤਾ। ਉਨ੍ਹਾਂ ਕਿਹਾ ਕਿ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ  ਦੀ ਸਹਾਇਤਾ ਦੁਆਰਾ ਕਰਵਾਏ ਗਏ ਅਕਾਦਮਿਕ ਅਤੇ ਖੋਜ ਕਾਰਜ ਨੂੰ ਭਰਪੂਰ ਹੁੰਗਾਰਾ ਮਿਲਿਆ ਹੈ, ਜਿਸ ਦਾ ਪ੍ਰਭਾਵ ਫੈਕਲਟੀ ਅਤੇ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਹੋਰ ਜਾਗਰੂਕਤਾ ਤੇ ਗਿਆਨ ਦੇ ਅਧਾਰ ਤੇ ਵੇਖਿਆ ਜਾ ਸਕਦਾ ਹੈ। ਡਾ. ਬਹਿਲ ਨੇ ਸਾਂਝੇ ਖੋਜ ਪ੍ਰੋਜੈਕਟਾਂ ਲਈ ਇਸ ਕੇਂਦਰ ਤੋਂ ਸਹਿਯੋਗ ਲਈ ਚਰਚਾ ਕੀਤੀ।
         ਇਸ ਕੇਂਦਰ ਵੱਲੋਂ ਪਿਛਲੇ ਸਮੇਂ ਦੌਰਾਨ ਕਰਵਾਏ 7 ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਦੇ ਪ੍ਰੋਫੈਸਰ ਡਾ. ਅਸ਼ਵਨੀ ਲੁਥਰਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਅਤੇ ਇਸ ਕੇਂਦਰ ਦੇ ਅਲਵਰ ਵਿਖੇ ਸਥਿਤ ਐਨ.ਆਈ.ਐਮ.ਐਲ਼.ਆਈ. ਕੈਂਪਸ ਵਿਚ ਕਰਵਾਏ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਦੌਰਾਨ ਪਲਾਨਿੰਗ ਅਤੇ ਆਰਕੀਟੈਕਚਰ ਵਿਭਾਗਾਂ ਦੇ ਵਿਦਿਆਰਥੀਆਂ ਨੇ ਬਹੁਤ ਗਿਆਨ ਪ੍ਰਾਪਤ ਕੀਤਾ ਹੈ।ਉਨ੍ਹਾਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਨਮੈਂਟ ਦੇ ਸਸਟੇਨਬਲ ਹੈਬਿਟ ਐਂਡ ਬਿਲਟ ਇਨਵਾਇਰਨਮੈਂਟ ਦੇ ਪ੍ਰੋਗਰਾਮ ਡਾਇਰੈਕਟਰ, ਡਾ. ਰਜਨੀਸ਼ ਸਰੀਨ ਦਾ ਇਨ੍ਹਾਂ ਸਿਖਲਾਈ ਪ੍ਰੋਗਰਾਮ ਦੇ ਆਯੋਜਨ ਹਿਤ ਧੰਨਵਾਦ ਕੀਤਾ।  
ਫੈਕਲਟੀ ਆਫ ਫਿਜ਼ੀਕਲ ਪਲਾਨਿੰਗ ਐਂਡ ਆਰਕੀਟੈਕਚਰ ਦੇ ਸਾਬਕਾ ਡੀਨ, ਪ੍ਰੋ. ਕਰਮਜੀਤ ਸਿੰਘ ਚਾਹਲ ਅਤੇ ਮਜੂਦਾ ਡੀਨ, ਪ੍ਰੋ. ਸੰਦੀਪ ਦੂਆ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ।ਪ੍ਰੋਗਰਾਮ ਅਫਸਰ ਸ੍ਰੀ ਸੁਗੀਤ ਗਰੋਵਰ, ਮਿਸ ਮੀਤਾਸ਼ੀ ਸਿੰਘ ਅਤੇ ਰੀਸ਼ਰਚ ਐਸੋਸੀਏਟ ਮਿਸ ਵਰਨਿਕੂ ਉਪਮਨਿਊ ਨੇ ਇਕ ਪੇਸ਼ਕਾਰੀ ਰਾਹੀਂ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ।ਮਿਸ ਰਿਤੂ ਰਾਜ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply