ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅੰਤ੍ਰਿੰਗ ਕਮੇਟੀ ਮੈਂਬਰ
ਜਥੇਦਾਰ ਸ਼ਿੰਗਾਰਾ ਸਿੰਘ ਲੋਹੀਆਂ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਜਥੇਦਾਰ ਲੋਹੀਆਂ ਅੱਜ ਅਚਾਨਕ ਚਲਾਣਾ ਕਰ ਗਏ ਹਨ।ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਲੋਹੀਆਂ ਨੂੰ ਇੱਕ ਸਾਊ ਧਾਰਮਿਕ ਆਗੂ ਸਨ।ਉਨ੍ਹਾਂ ਆਪਣੇ ਹਲਕੇ ‘ਚ ਧਾਰਮਿਕ ਕਾਰਜਾਂ ਨੂੰ ਹਮੇਸ਼ਾਂ ਪੰਥਕ ਜਜ਼ਬੇ ਨਾਲ ਪਹਿਲ ਦੇ ਆਧਾਰ ’ਤੇ ਕੀਤਾ।ਲੌਂਗੋਵਾਲ ਨੇ ਕਿਹਾ ਕਿ ਅਜਿਹੇ ਪੰਥਕ ਆਗੂ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ।
ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਥੇਦਾਰ ਲੋਹੀਆਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜਥੇਦਾਰ ਲੋਹੀਆਂ ਜਿਹੇ ਦਰਵੇਸ਼ ਆਗੂ ਤੋਂ ਕੌਮ ਦਾ ਵਾਝਿਆਂ ਹੋਣਾ ਇਕ ਡੂੰਘਾ ਸਦਮਾ ਹੈ।ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।
ਉਧਰ ਜਥੇਦਾਰ ਲੋਹੀਆਂ ਦੇ ਚਲਾਣੇ ਕਾਰਨ ਸ਼੍ਰੋਮਣੀ ਕਮੇਟੀ ਦੇ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਕੀਤੀ ਗਈ।ਅਤੇ ਸ਼ੋਕ ਵਜੋਂ ਬਾਅਦ ਦੁਪਹਿਰ ਅੱਧਾ ਦਿਨ ਲਈ ਦਫਤਰ ਬੰਦ ਕਰ ਦਿੱਤੇ ਗਏ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media