ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਪੱਤੀ ਲਿਧੜਾਂ ਫਤਾਹਪੁਰ ਵਾਰਡ ਨੰ: 71
ਵਿੱਚ ਬਾਬਾ ਰੰਘਰੇਟਾ ਧਰਮਸ਼ਾਲਾ ਕਮੇਟੀ ਨੂੰ ਧਰਮਸ਼ਾਲਾ ਦੇ ਹਾਲ ਲਈ 2 ਲੱਖ ਰੁਪਏ ਦਾ ਚੈਕ ਦਿੱਤਾ।ਉਨ੍ਹਾਂ ਕਿਹਾ ਕਿ ਇਸ ਧਰਮਸ਼ਾਲਾ ਨੂੰ ਇਲਾਕੇ ਦੇ ਲੋੜਵੰਦ ਲੋਕਾਂ ਵੱਲੋਂ ਆਪਣੇ ਨਿੱਜੀ ਸਮਾਗਮਾਂ ਲਈ ਵਰਤਿਆ ਜਾਂਦਾ ਹੈ।ਸੋਨੀ ਨੇ ਇਸ ਮੌਕੇ ਇਲਾਕੇ ਦਾ ਦੌਰਾ ਕੀਤਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ।
ਸੋਨੀ ਨੇ ਪਿੰਡ ਥਾਂਦੇ ਤੇ ਕੁੜੀ ਪਿੰਡ ਦਾ ਵੀ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਲਕੇ ਦੇ ਕੌਂਸਲਰਾਂ ਨੂੰ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਇਸ ਮੌਕੇ ਮੇਅਰ ਕਰਮਜੀਤ ਸਿੰਘ ਰਿੰਟੂ, ਮਹੇਸ਼ ਖੰਨਾ, ਵਿਕਾਸ ਸੋਨੀ ਕੌਂਸਲਰ, ਗੁਰਵਿੰਦਰ ਸਿੰਘ ਗੋਰਾ ਸਰਪੰਚ, ਸਰਬਜੀਤ ਸਿੰਘ ਲਾਟੀ, ਦੁਆਰਕਾ ਦਾਸ ਸ਼ਰਮਾ, ਰਵੀਕਾਂਤ, ਬਾਬਾ ਮੋਲਾ, ਸੁਖਵਿੰਦਰ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media