ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ ਚਾਰ ਮਹੀਨੇ ਦੀ ਸਹਾਇਤਾ ਰਾਸ਼ੀ
ਅੰਮ੍ਰਿਤਸਰ, 6 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼
ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਾਕਿਸਤਾਨ ਲਈ ਰਵਾਨਾ ਹੋਇਆ।ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬੀਬੀ ਰਵਿੰਦਰ ਕੌਰ ਅਜਰਾਣਾ ਕਰ ਰਹੇ ਹਨ।ਜਥੇ ’ਚ ਜਨਰਲ ਪ੍ਰਬੰਧਕ ਵਜੋਂ ਗੁਰਿੰਦਰਪਾਲ ਸਿੰਘ ਠਰੂ ਤੇ ਕਰਨਜੀਤ ਸਿੰਘ ਸ਼ਾਮਲ ਹਨ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਥਾ ਰਵਾਨਾ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਇਸ ਵਾਰ ਦਾ ਜਥਾ ਇਸ ਕਰਕੇ ਖ਼ਾਸ ਹੈ, ਕਿਉਂਕਿ ਇਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਜਾ ਰਿਹਾ ਹੈ।ਉਨ੍ਹਾਂ ਜਥੇ ਦੇ ਆਗੂਆਂ ਨੂੰ ਸਿਰੋਪਾਓ ਤੇ ਫੁੱਲਾਂ ਦੇ ਸਿਹਰੇ ਪਾ ਕੇ ਸਨਮਾਨ ਦਿੱਤਾ।ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ 550 ਸਾਲਾ ਪ੍ਰਕਾਸ਼ ਪੁਰਬ ਸਿੱਖ ਜਗਤ ਲਈ ਅਹਿਮ ਦਿਹਾੜਾ ਹੈ।ਭਾਰਤ ‘ਚ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਦੇ ਨਾਲ ਨਾਲ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਵੀ ਵਿਸ਼ੇਸ਼ ਸਮਾਗਮ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1303 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਜਥੇ ਵਿੱਚੋਂ 342 ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨਾ ਮੰਦਭਾਗੀ ਗੱਲ ਹੈ।ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਂਦੇ, ਪਰੰਤੂ ਪਾਕਿਸਤਾਨ ਦੂਤਾਵਾਸ ਨੇ ਭੇਜੇ ਗਏ ਪਾਸਪੋਰਟਾਂ ਵਿੱਚੋਂ ਵੀ ਸ਼ਰਧਾਲੂਆਂ ਦੇ ਵੀਜ਼ੇ ਰੱਦ ਦਿੱਤੇ ਹਨ।ਇਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਠੇਸ ਪੁੱਜੀ ਹੈ।ਵਰਨਣਯੋਗ ਹੈ ਕਿ ਇਸ ਵਾਰ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਹੀ ਦਰਸ਼ਨ ਕਰੇਗਾ। ਜਥੇ ਦੀ ਵਾਪਸੀ 13 ਨਵੰਬਰ ਨੂੰ ਹੋਵੇਗੀ।
ਇਸ ਮੌਕੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ, ਮਨਜੀਤ ਸਿੰਘ ਇੰਚਾਰਜ, ਸੁਪ੍ਰਿੰਟੈਂਡੈਂਟ ਸਤਨਾਮ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਮੌਜੂਦ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media