Thursday, April 16, 2026

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਗਿਆਰਵਾਂ ਸਲਾਨਾ ਸਮਾਰੋਹ ਕਰਵਾਇਆ

ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦਾ ਗਿਆਰਵਾਂ PUNJ0711201902ਸਲਾਨਾ ਸਮਾਗਮ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ।ਸਮਾਗਮ ਦੀ ਸ਼ੁਰਆਤ ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਅਤੇ ਅਰਦਾਸ ਨਾਲ ਕੀਤੀ।ਜਿਸ ਉਪਰੰਤ ਬੱਚਿਆਂ ਨੇ ਵੈਲਕਮ ਗੀਤ ਪੇਸ਼ ਕੀਤਾ ਤੇ ਕਵਿਤਾਵਾਂ ਪੜੀਆਂ।ਬੱਚਿਆਂ ਨੇ ਮੋਬਾਇਲ ਫੋਨ ਦੀ ਘੱਟ ਵਰਤੋਂ, ਪਾਣੀ ਬਚਾੳਣ, ਦਰੱਖਤ ਨਾ ਕੱਟਣ ਅਤੇ ਮਾਤਾ-ਪਿਤਾ ਵਲੋਂ ਬੱਚਿਆਂ ਨੂੰ ਟਾਇਮ ਦੇਣ ਸਬੰਧੀ ਜਾਗਰੂਕਤਾ ਨਾਟਕ ਪੇਸ਼ ਕੀਤੇ।ਪੈਤੀਂ ਅੱਖਰ ਦਾ ਮਤਲਬ ਗੀਤ ਦੇ ਰੂਪ ਵਿੱਚ ਸਮਝਾਇਆ ਗਿਆ ਅਤੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ।ਭਾਈ ਗੁਰਇਕਬਾਲ ਸਿੰਘ ਨੇ ਸਮੂਹ ਟੀਚਰਾਂ ਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮੇਹਨਤ ਸਦਕਾ ਹੀ ਛੋਟੇ-ਛੋਟੇ ਬੱਚਿਆਂ ਨੇ ਸਟੇਜ `ਤੇ ਪ੍ਰੋਗਰਾਮ ਸੋਹਣੇ ਢੰਗ ਨਾਲ ਪੇਸ਼ ਕੀਤਾ ਹੈ।ਪਿ੍ਰੰਸੀਪਲ ਜਸਲੀਨ ਕੌਰ ਨੇ ਆਏ ਮਹਿਮਾਨਾਂ ਨੂੰ `ਜੀ ਆਇਆਂ` ਕਿਹਾ ਅਤੇ ਹਾਜ਼ਰ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।
                  ਇਸ ਮੌਕੇ ਰਜਿੰਦਰ ਸਿੰਘ ਰਾਣਾ ਵੀਰ, ਭੁਪਿੰਦਰ ਸਿੰਘ ਗਰਚਾ, ਟਹਿਲਇੰਦਰ ਸਿੰਘ, ਬੀਬੀ ਜਤਿੰਦਰ ਕੋਰ ਤੇ ਬਰਾਂਚ-2 ਤੋਂ ਪ੍ਰਿੰਸੀਪਲ ਜਗਜੀਤ ਕੌਰ ਵੀ ਹਾਜ਼ਰ ਸਨ ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply