ਕਪੂਰਥਲਾ ਦੀ ਧਰਤੀ ’ਤੇ ਬਿਆਸ ਦਰਿਆ `ਚ ਵਹੀ ਅਧਿਆਤਮਕਤਾ ਦੀ ਧਾਰਾ
ਭੁਲੱਥ (ਕਪੂਰਥਲਾ), 7 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ
ਸਮਰਪਿਤ ‘ਫਲੋਟਿੰਗ ਮਲਟੀਮੀਡੀਆ ਲਾਈਟ ਐਂਡ ਸਾਊਂਡ ਸ਼ੋਅ’ ਨਾਲ ਕਪੂਰਥਲਾ ਦੀ ਧਰਤੀ ’ਤੇ ਵਹਿ ਰਹੇ ਬਿਆਸ ਦਰਿਆ ’ਤੇ ਪਹਿਲੀ ਵਾਰ ਅਧਿਆਤਮਕਤਾ ਦੀ ਅਜਿਹੀ ਧਾਰਾ ਵਹੀ, ਜਿਸ ਦੇ ਅਲੌਕਿਕ ਪ੍ਰਕਾਸ਼ ਨੇ ਪੂਰੇ ਇਲਾਕੇ ਨੂੰ ਇਕ ਰੰਗ ਵਿੱਚ ਪਰੋ ਦਿੱਤਾ।ਜ਼ਿਲ੍ਹੇ ਵਿੱਚ ਬਿਆਸ ਦਰਿਆ ’ਤੇ ਹੋ ਰਹੇ ਵਿਸ਼ੇਸ਼ ਸਮਾਗਮਾਂ ਦਾ ਭੁਲੱਥ ਸਬ-ਡਵੀਜ਼ਨ ਦੇ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ’ਤੇ ਸ਼ਰਧਾਪੂਰਵਕ ਅਤੇ ਸ਼ਾਨਦਾਰ ਤਰੀਕੇ ਨਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਅਤੇ ਡਿਪਟੀ ਕਮਿਸ਼ਨਰ ਇੰਜ: ਡੀ.ਪੀ ਐਸ ਖਰਬੰਦਾ ਅਤੇ ਹੋਰਨਾਂ ਨਿਆਇਕ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਆਗਾਜ਼ ਕੀਤਾ ਗਿਆ।
ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹੇ ਵਿੱਚ ਬਿਆਸ ਦਰਿਆ ’ਤੇ ਪਹਿਲੀ ਵਾਰ ਹੋ ਰਹੇ ‘ਫਲੋਟਿੰਗ ਮਲਟੀਮੀਡੀਆ ਲਾਈਟ ਐਂਡ ਸਾੳੂਂਡ ਸ਼ੋਅ’ ਦੌਰਾਨ ਭਾਰੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਦਾ ਪੁੱਜਣਾ ਇਹ ਸਿੱਧ ਕਰ ਰਿਹਾ ਹੈ ਕਿ ਇਹ ਸ਼ੋਅ ਆਕਰਸ਼ਨ ਦਾ ਕੇਂਦਰ ਬਣ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ੋਅ 7 ਨਵੰਬਰ ਨੂੰ ਵੀ ਇਸੇ ਸਥਾਨ ਪਿੰਡ ਮੰਡੀ ਮੰਡ ਕੁੱਲਾ ਨੇੜੇ ਬਿਆਸ ਦਰਿਆ ਵਿਖੇ ਸ਼ਾਮ 7 ਤੋਂ 7.45 ਵਜੇ ਅਤੇ 8.15 ਤੋਂ 9 ਵਜੇ ਤੱਕ ਹੋਵੇਗਾ।
ਸ਼ੋਅ ਦੌਰਾਨ ਪੁੱਜੀਆਂ ਸੰਗਤਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜਿਸ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ ਬਾਰੇ ਆਧੁਨਿਕ ਤਰੀਕੇ ਨਾਲ ਪੂਰੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ, ਕਾਫੀ ਸਲਾਹੁਣਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਕਪੂਰਥਲਾ ਦੀ ਧਰਤੀ ’ਤੇ ਵਹਿੰਦੇ ਬਿਆਸ ਦਰਿਆ ਵਿੱਚ ਪਹਿਲੀ ਵਾਰ ਅਜਿਹਾ ਸਮਾਗਮ ਦੇਖਣ ਨੂੰ ਮਿਲ ਰਿਹਾ ਹੈ ਅਤੇ ਸ਼ੋਅ ਇਤਿਹਾਸ ਸਿਰਜੇਗਾ। ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜਸ੍ਰੀ ਰਾਮ ਕੁਮਾਰ ਸਿੰਗਲਾ, ਸ੍ਰੀਮਤੀ ਰਾਜਵਿੰਦਰ ਕੌਰ, ਰਮਨ ਕੁਮਾਰ ਤੇ ਜਸਪਾਲ ਵਰਮਾ, ਸਿਵਲ ਜੱਜ ਮੈਡਮ ਜਸਵੀਰ ਕੌਰ, ਮਹੇਸ਼ ਕੁਮਾਰ, ਮੈਡਮ ਪਿ੍ਰਅੰਕਾ ਸ਼ਰਮਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਜੀਤ ਪਾਲ ਸਿੰਘ ਤੋਂ ਇਲਾਵਾ ਭਾਰੀ ਗਿਣਤੀ `ਚ ਜ਼ਿਲ੍ਹਾ ਵਾਸੀ ਹਾਜ਼ਰ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media