ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾ ਰਹੇ ਮੁੱਖ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਦੇ ਮੁੱਖ ਮੰਤਰੀ ਸ੍ਰੀ ਸਰਬਾਨੰਦਾ ਸੋਨੋਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਸ੍ਰੀ ਸੋਨੋਵਾਲ ਨੂੰ ਇਹ ਸੱਦਾ ਪੱਤਰ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਭਾਈ ਲੌਂਗੋਵਾਲ ਦੇ ਨਿੱਜੀ ਸਕੱਤਰ ਅਵਤਾਰ ਸਿੰਘ ਸੈਂਪਲਾ ਨੇ ਦਿੱਤਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਸਟੇਡੀਅਮ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ 11 ਅਤੇ 12 ਨਵੰਬਰ ਨੂੰ ਮੁੱਖ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ।ਇਨ੍ਹਾਂ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ।ਇਸੇ ਤਹਿਤ ਹੀ ਆਸਾਮ ਦੇ ਮੁੱਖ ਮੰਤਰੀ ਸ੍ਰੀ ਸਰਬਾਨੰਦਾ ਸੋਨੋਵਾਲ ਨੂੰ ਸੱਦਾ ਪੱਤਰ ਦਿੱਤਾ ਗਿਆ।ਅਵਤਾਰ ਸਿੰਘ ਸੈਂਪਲਾ ਨੇ ਦੱਸਿਆ ਕਿ ਆਸਾਮ ਦੇ ਮੁੱਖ ਮੰਤਰੀ ਨੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਭਰੋਸਾ ਦਿੱਤਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …