ਅੰਮ੍ਰਿਤਸਰ, 7 ਨਵੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜ਼ੂਆਲੋਜੀ ਵਿਭਾਗ ਵੱਲੋਂ ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ ਲੈਕਚਰ 2019 ਦਾ ਆਯੋਜਨ ਕਰਵਾਇਆ ਗਿਆ।ਵਿਭਾਗ ਦੇ ਖੋਜਾਰਥੀਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ।
ਆਈ.ਸੀ.ਐਮ.ਆਰ ਵੈਕਟਰ ਕੰਟਰੋਲ ਰੀਸਰਚ ਸੈਂਟਰ, ਪੌਂਡੀਚਰੀ ਦੇ ਡਾਇਰੈਕਟਰ ਡਾ. ਅਸ਼ਵਨੀ ਕੁਮਾਰ ਨੇ ਮਲੇਰੀਆ ਦੇ ਮੌਲੀਕੁਲਰ ਆਧਾਰਾਂ ਨੂੰ ਸਮਝਣ ਲਈ ਵੱਖ-ਵੱਖ ਪਹੁੰਚ ਵਿਧੀਆਂ ਉਪਰ ਵਿਸ਼ੇਸ਼ ਭਾਸ਼ਣ ਦਿੱਤਾ।ਉਨ੍ਹਾਂ ਨੇ ਆਪਣੇ ਭਾਸ਼ਣ ਵਿਚ ਪਰਜੀਵੀ ਅਤੇ ਵੈਕਟਰ ਇੰਟਰਸੈਕਸ਼ਨ ਬਾਰੇ ਵਿਚਾਰ ਪੇਸ਼ ਕੀਤੇ।
ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਉਨ੍ਹਾਂ ਇਸ ਮੌਕੇ ਤੰਦਰੁਸਤ ਜੀਵਨ ਲਈ ਚੰਗਾ ਰਹਿਣ ਸਹਿਣ ਅਤੇ ਸਾਫ ਵਾਤਾਵਰਣ ਉਪਰ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਮਲੇਰੀਆ, ਡੇਂਗੂ ਅਤੇ ਚਿਕਨਗੁਨਗੁਨੀਆ ਵਰਗੀਆਂ ਖਤਰਨਾਕ ਬੀਮਾਰੀਆਂ ਤੋਂ ਬਚਣ ਲਈ ਵਿਸ਼ੇਸ਼ ਉਪਰਾਲੇ ਕਰਨੇ ਚਾਹੀਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਕੈਂਪਸ ਵਿਖੇ ਸਾਨੂੰ ਸਾਇਕਲਾਂ ਦਾ ਉਪਯੋਗ ਕਰਨਾ ਚਾਹੀਦਾ ਹੈ ਜਿਸ ਨਾਲ ਵਾਤਾਵਰਣ ਵੀ ਸ਼ੁੱਧ ਰਹੇਗਾ ਅਤੇ ਸਾਡੀ ਸਿਹਤ ਵੀ ਠੀਕ ਰਹੇਗੀ।
ਵਿਭਾਗ ਦੇ ਮੁਖੀ, ਡਾ. ਸਤਵਿੰਦਰ ਕੌਰ ਆਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਲੈਕਚਰ ਦੇ ਨੋਡਲ ਅਫਸਰ ਡਾ. ਅਵਿਨਾਸ਼ ਕੌਰ ਨਾਗਪਾਲ ਅਕਾਦਮਿਕ ਗਤੀਵਿਧੀਆਂ ਅਤੇ ਲੈਕਚਰ ਬਾਰੇ ਵਿਸਥਾਰ ਵਿਚ ਦੱਸਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …