Monday, August 24, 2026

9 ਨਵੰਬਰ ਨੂੰ ਡਰੋਨ ਤੇ ਹੋਰ ਹਵਾਈ ਉਪਕਰਨ ਉਡਾਉਣ ’ਤੇ ਪਾਬੰਦੀ

ਕਪੂਰਥਲਾ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਲਤਾਨਪੁਰ ਲੋਧੀ ਵਿਖੇ 550ਵੇਂ ਪ੍ਰਕਾਸ਼ ਪੁਰਬ ਮੌਕੇ 9 ਨਵੰਬਰ ਨੂੰ ਆਮਦ DPS Kharbanda Dcਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਡੀ.ਪੀ.ਐਸ ਖਰਬੰਦਾ ਵੱਲੋਂ ਜ਼ਿਲ੍ਹਾ ਕਪੂਰਥਲਾ ਅੰਦਰ ਡਰੋਨ ਉਡਾਉਣ/ਹਥਿਆਰ ਰਹਿਤ ਹਵਾਈ ਵਾਹਨ/ਰਿਮੋਟ ਨਾਲ ਚੱਲਣ ਵਾਲੇ ਛੋਟੇ ਜਹਾਜ਼ ਅਤੇ ਹੋਰ ਹਵਾਈ ਉਪਕਰਨ ਚਲਾਉਣ ’ਤੇ ਮੁਕੰਮਲ ਪਾਬੰਦੀ ਦੇ ਹੁਕਮ ਦਿੱਤੇ ਗਏ ਹਨ। ਹੁਕਮਾਂ ਵਿਚ ਮੈਰਿਜ ਪੈਲੇਸਾਂ ਦੇ ਮਾਲਕਾਂ/ਪ੍ਰਬੰਧਕਾਂ ਨੂੰ ਉਪਰੋਕਤ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
 

Check Also

ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ

ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …

Leave a Reply