Wednesday, September 23, 2026

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਇੰਟਰਵਿਊ ਲਈ ਮੁਫ਼ਤ ਸਾਫ਼ਟ ਸਕਿੱਲਜ਼ ਟ੍ਰੇਨਿੰਗ ਸ਼ੁਰੂ

ਕਪੂਰਥਲਾ, 7 ਨਵੰਬਰ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵੱਲੋਂ ਨੌਜਵਾਨ ਵਰਗ ਲਈ ਨੌਕਰੀਆਂ ਲਈ ਇੰਟਰਵਿਊ ADC Avtar Singh Bhullarਕਿਵੇਂ ਦੇਣੀ ਹੈ, ਆਦਿ ਦੀ ਸਹਾਇਤਾ ਕਰਨ ਲਈ ਮੁਫ਼ਤ ਸਾਫਟ ਸਕਿੱਲਜ਼ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ।ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਤਾਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਉਮੀਦਵਾਰਾਂ ਨੂੰ ਇੰਟਰਵਿਊ ਸਕਿੱਲਜ਼, ਸਾਫ਼ਟ ਸਕਿੱਲਜ਼ ਅਤੇ ਕਮਿਊਨੀਕੇਸ਼ਨ ਸਕਿੱਲਜ਼ ਕੋਰਸ ਕਰਵਾਏ ਜਾਣਗੇ।ਇਸ ਕੋਰਸ ਨੂੰ ਕਰਨ ਉਪਰੰਤ ਯੋਗ ਉਮੀਦਵਾਰਾਂ ਨੂੰ ਪ੍ਰਾਈਵੇਟ ਅਦਾਰਿਆਂ ਵਿਚ ਨੌਕਰੀਆਂ ’ਤੇ ਵੀ ਲਗਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ ਕੋਰਸ ਕਰਨ ਵਾਸਤੇ ਚਾਹਵਾਨ ਉਮੀਦਵਾਰ, ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੈ, ਉਹ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਵੀਂ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲਕੈਸ, ਕਪੂਰਥਲਾ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਹ ਟ੍ਰੇਨਿੰਗ ਦੋ ਮਹੀਨੇ ਦੀ ਹੋਵੇਗੀ ਅਤੇ ਪ੍ਰਾਰਥੀ ਕੋਲੋਂ ਇਸ ਟ੍ਰੇਨਿੰਗ ਕੋਰਸ ਲਈ ਕੋਈ ਫੀਸ ਚਾਰਜ ਨਹੀਂ ਕੀਤੀ ਜਾਵੇਗੀ।ਟ੍ਰੇਨਿੰਗ ਤੋਂ ਬਾਅਦ ਨੌਕਰੀ ਦੇ ਯੋਗ ਹੋਣ ਲਈ ਘੱਟੋ-ਘੱਟ 100 ਘੰਟੇ ਦੀ ਟ੍ਰੇਨਿੰਗ ਪੂਰੀ ਕਰਨੀ ਜ਼ਰੂਰੀ ਹੈ।
 

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply