ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ
ਸਮਰਪਿਤ ਸਥਾਨਕ ਗੁ: ਧਰਮਸ਼ਾਲਾ ਭਾਈ ਸਾਹਿਬ ਸਿੰਘ ਚੌਂਕ ਪਰਾਗਦਾਸ ਵਿਖੇ ਗੁਰਮਤਿ ਪ੍ਰੋਗਰਾਮ ਕਰਵਾਇਆ ਗਿਆ।ਅੰਮ੍ਰਿਤ ਵੇਲੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਉਪਰੰਤ ਭਾਈ ਸਤਬੀਰ ਸਿੰਘ ਚੌਜੀ ਅਤੇ ਭਾਈ ਕੁਲਜੀਤ ਸਿੰਘ ਨੈਰੋਬੀ ਵਾਲਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਸ਼ਬਦ ਗਾਇਨ ਕੀਤੇ।ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ।
ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਤਰਲੋਕ ਸਿੰਘ ਕਾਬਲੀ, ਦਵਿੰਦਰ ਸਿੰਘ ਤੇ ਜੁਗਿੰਦਰ ਸਿੰਘ ਟੰਡਨ ਨੇ ਰਾਗੀ ਜੱਥਿਆਂ ਅਤੇ ਸਿੰਘ ਸਾਹਿਬ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਪ੍ਰਧਾਨ ਰਾਜਿੰਦਰ ਸਿੰਘ, ਭਾਈ ਜਸਬੀਰ ਸਿੰਘ, ਮਨੋਹਰ ਸਿੰਘ, ਜੋਗਿੰਦਰ ਸਿੰਘ ਜੱਗਾ, ਭੁਪਿੰਦਰ ਸਿੰਘ ਭਿੰਦਾ ਅਤੇ ਸੰਗਤਾਂ ਹਾਜ਼ਰ ਸਨ।ਸਟੇਜ ਸਕੱਤਰ ਦੀ ਸੇਵਾ ਭਾਈ ਗੁਰਬਖਸ਼ ਸਿੰਘ ਬੱਗਾ ਨੇ ਨਿਭਾਈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media