ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪਦਮ ਸ਼੍ਰੀ ਆਰਿਆ ਰਤਨ ਡਾ. ਪੂਨਮ ਸੂਰੀ ਦੀ ਛਤਰ ਛਾਇਆ ਹੇਠ ਅੱਜ ਦੋ ਦਿਨਾਂ ਦਾ ਡੀ.ਏ.ਵੀ
ਨੈਸ਼ਨਲ ਸਪੋਰਟਸ ਜ਼ੋਨਲ ਪੱਧਰ ਟੂਰਨਾਮੈਂਟ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਅਯੋਜਿਤ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਜੰਮੂ-ਕਸ਼ਮੀਰ, ਪਟਿਆਲਾ, ਬਠਿੰਡਾ, ਫਿਰੋਜ਼ਪੁਰ ਤੇ ਸਮਾਣਾ ਜਿਲ੍ਹਿਆਂ ਦੇ 30 ਸਕੂਲਾਂ ਦੇ 450 ਵਿਦਿਆਰਥੀਆਂ ਨੇ ਤਾਇਕਵਾਂਡੋ, ਕਰਾਟੇ, ਫੁੱਟਬਾਲ, ਬੈਡਮਿੰਟਨ ਆਦਿ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ ।
ਇਸ ਟੂਰਨਾਮੈਂਟ ਦਾ ਅਰੰਭ ਡੀ.ਏ.ਵੀ ਗਾਣ ਦੇ ਨਾਲ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਸਾਰੀਆਂ ਟੀਮਾਂ ਦਾ ਸਵਾਗਤ ਕਰਦਿਆਂ ਉਹਨਾਂ ਨੂੰ ਪ੍ਰੇਰਨਾਮਈ ਅਸੀਸਾਂ ਦਿੱਤੀਆਂ।ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਏਡਿਡ ਸਕੂਲਜ਼ ਨੇ ਸਾਰੇ ਖਿਡਾਰੀਆਂ ਨੂੰ ਭੇਜੇ ਸੰਦੇਸ਼ ਵਿੱਚ ਕਿਹਾ ਹੈ ਕਿ ਖੇਡਾਂ ਵਿਦਿਆਰਥੀਆਂ ਦੀ ਮਾਨਸਿਕ ਤੇ ਸਰੀਰਿਕ ਸਿਹਤ ਲਈ ਬੇਹੱਦ ਜਰੂਰੀ ਹਨ।ਖੇਡਾਂ ਨੂੰ ਹਾਰ ਜਿੱਤ ਤੋਂ ਉਪਰ ਉਠ ਕੇ ਖੇਡ ਨਿਯਮਾਂ ਦੀ ਪਾਲਣਾ ਕਰਦਿਆਂ ਖੇਡਣਾ ਚਾਹੀਦਾ ਹੈ ।
ਪੰਜਾਬ ਜ਼ੋਨ `ਏ` ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਅਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਕਿਹਾ ਕਿ ਅਜੋਕੇ ਚੁਨੌਤੀਆਂ ਨਾਲ ਭਰੇ ਸਮਾਜ ਵਿੱਚ ਸਫਲਤਾ ਨਾਲ ਵਿਚਰਨ ਲਈ ਤਗੜੇ ਹੌਂਸਲੇ ਤੇ ਸਹਿਣਸ਼ੀਲਤਾ ਦੀ ਸਿੱਖਿਆ ਖੇਡਾਂ ਤੋਂ ਹੀ ਮਿਲਦੀ ਹੈ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media