ਅੰਮ੍ਰਿਤਸਰ, 8 ਨਵੰਬਰ (ਪੰਜਾਬ ਪੋਸਟ ਬਿਊਰੋ) – ਨਿਧੱੜਕ ਸੁਰਬੀਰ ਯੋਧੇ ਗੁਰਮਤਿ ਪਰੰਪਰਾਵਾਂ ਨੂੰ ਪ੍ਰਣਾਏ ਹੋਏ ਸ੍ਰੀ ਅਕਾਲ ਤਖ਼ਤ
ਸਾਹਿਬ ਦੇ ਜਥੇਦਾਰ ਰਹੇ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਜਥੇਦਾਰ ਵਜੋਂ ਅਗਵਾਈ ਦੇਣ ਵਾਲੇ ਮਹਾਨ ਸਪੂਤ ਸਿੰਘ ਸਾਹਿਬ ਜਥੇਦਾਰ ਬਾਬਾ ਫੂਲਾ ਸਿੰਘ ਅਕਾਲੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਸਮੁੱਚੇ ਪੰਥ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਈ ਜਾਵੇਗੀ।ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨਾਲ ਇੱਕ ਮੰਟਿੰਗ ਕਰਨ ਉਪਰੰਤ ਕਿਹਾ ਕਿ ਬਾਬਾ ਫੂਲਾ ਸਿੰਘ ਜੀ ਅਕਾਲੀ ਜੀ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ 2023 ਵਿੱਚ ਆ ਰਹੀ ਹੈ।ਇਸ ਸਬੰਧੀ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸਮੂਹ ਨਿਹੰਗ ਸਿੰਘ ਦਲਾਂ ਦੇ ਮੁਖੀਆਂ, ਸਮੂਹ ਸਿੱਖ ਸੰਸਥਾਵਾਂ ਅਤੇ ਸਭਾ ਸੁਸਾਇਟੀਆਂ ਨਾਲ ਗੁਰਮਤਾ ਕਰ ਕੇ ਅਕਾਲੀ ਜੀ ਦੀ ਸ਼ਤਾਬਦੀ ਸਮਾਗਮਾਂ ਲਈ ਹੁਣ ਤੋਂ ਹੀ ਰੂਪ-ਰੇਖਾ ਵਿਉਂਤੀ ਜਾਵੇਗੀ।ਮੀਟਿੰਗ ਸਮੇਂ ਦਿਲਜੀਤ ਸਿੰਘ ਬੇਦੀ ਅਤੇ ਦਰਸ਼ਨ ਸਿੰਘ ਪੀ.ਏ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media