Monday, November 2, 2026

ਸਲਾਈਟ ਸੰਸਥਾ ਦੇ ਤਕਨੀਸੀਅਨ ਮਦਨ ਮੋਹਨ ਦੀ ਸੜਕ ਹਾਦਸੇ ‘ਚ ਮੌਤ

 ਦੋਵੇਂ ਬੇਟੀਆਂ ਦੀ ਹਾਲਤ ਗੰਭੀਰ, ਪਤਨੀ ਖਤਰੇ ਤੋਂ ਬਾਹਰ
ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸਲਾਈਟ ਡੀਮਡ ਯੂਨੀਵਰਸਿਟੀ ਲੌਂਗੋਵਾਲ ਵਿਖੇ ਬਤੌਰ ਤਕਨੀਸ਼ੀਅਨ PUNJ0811201918ਮਦਨ ਮੋਹਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜੋ ਕਿ ਪਟਨਾ (ਬਿਹਾਰ) ਦੇ ਰਹਿਣ ਵਾਲੇ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਇੰਸਟੀਚਿਊਟ ਦੇ ਚੇਅਰਮੈਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਉਹ ਬੀਤੀ ਰਾਤ ਲੁਧਿਆਣਾ ਤੋਂ ਆਪਣੇ ਪਰਿਵਾਰ ਸਮੇਤ ਕਿਸੇ ਵਿਆਹ ਸਮਾਗਮ ਵਿਚੋਂ ਵਾਪਸ ਆ ਰਹੇ ਸਨ ਅਤੇ ਉਨ੍ਹਾਂ ਦੀ ਕਾਰ ਦੀ ਪਿੰਡ ਭਸੌੜ ਦੇ ਨਜ਼ਦੀਕ ਪਰਾਲੀ ਦੇ ਧੂੰਏ ਕਾਰਨ ਟਰੱਕ ਨਾਲ ਟੱਕਰ ਹੋ ਜਾਣ ‘ਤੇ ਮਦਨ ਮੋਹਨ ਦੀ ਮੌਤ ਹੋ ਗਈ ਉਨ੍ਹਾਂ ਦੀਆਂ ਦੋਵੇਂ ਬੇਟੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਉਨ੍ਹਾਂ ਦੀ ਧਰਮ ਪਤਨੀ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ।ਜੋ ਕਿ ਲੁਧਿਆਣਾ ਦੇ ਦਿਆਨੰਦ ਮੈਡੀਕਲ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ ।ਉਨ੍ਹਾਂ ਦੀ ਅਚਾਨਕ ਮੌਤ ਹੋ ਜਾਣ ਕਾਰਨ ਸਲਾਈਟ ਸੰਸਥਾ ਅਤੇ ਕਸਬਾ ਲੌਂਗੋਵਾਲ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ ।
 

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਵਿਹਾਰਕ ਸਿੱਖਿਆ ਸਬੰਧੀ ਸੈਮੀਨਾਰ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਵਿਦਿਆਰਥੀਆਂ ਨੂੰ ਕਲਾਸਰੂਮ ਦੀ ਸਿੱਖਿਆ ਤੋਂ ਅਗਾਂਹ ਵਧ …

Leave a Reply