ਲੌਂਗੋਵਾਲ, 8 ਨਵੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਵਿਦਿਆਰਥਣ ਮਨਦੀਪ ਕੌਰ ਨੇ ਸੁੰਦਰ ਲਿਖਾਈ ਵਿੱਚ ਤੀਸਰਾ ਸਥਾਨ ਹਾਸਿਲ ਕੀਤਾ।ਮਨਦੀਪ ਕੌਰ ਨੇ ਰੱਸੀ ਟੱਪਣ ਵਿੱਚ ਵੀ ਰਾਜ ਪੱਧਰ ‘ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਮ ਰੋਸ਼ਨ ਕੀਤਾ ਹੈ।ਇਸ ਹੋਣਹਾਰ ਵਿਦਿਆਰਥਣ ਦਾ ਪਿੰਡ ਪਹੁੰਚਣ ‘ਤੇ ਪਿੰਡ ਦੀ ਪੰਚਾਇਤ, ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਪਿੰਡ ਦੇ ਸਰਪੰਚ ਕੁਲਦੀਪ ਕੌਰ ਨੇ ਮਨਦੀਪ ਕੌਰ ਨੂੰ ਸ਼ਾਬਾਸ਼ ਦਿੰਦਿਆਂ ਉਸ ਨੂੰ ਪਿੰਡ ਅਤੇ ਸਕੂਲ ਦਾ ਮਾਣ ਦੱਸਿਆ ਕਿ ਸਕੂਲ ਕਮੇਟੀ ਦੇ ਪ੍ਰਧਾਨ ਬਲਜੀਤ ਬੱਲੀ, ਗਿਆਨ ਸਿੰਘ ਭੁੱਲਰ, ਅਵਤਾਰ ਸਿੰਘ, ਮੱਖਣ ਲਾਲ, ਸਾਹਿਬ ਸਿੰਘ, ਸਲਵਿੰਦਰ ਸਿੰਘ ਅਤੇ ਸਮੂਹ ਅਧਿਆਪਕਾਂ ਨੇ ਮਨਦੀਪ ਦਾ ਸਨਮਾਨ ਅਤੇ ਪ੍ਰਸੰਸਾ ਕੀਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …